ਪੜਚੋਲ ਕਰੋ
Advertisement
ਮੋਦੀ ਨੂੰ ਚਿੱਠੀ ਲਿਖ ਕੇ ਬਾਦਲ ਕਰ ਰਹੇ ਡਰਾਮੇ! 'ਆਪ' ਦਾ ਇਲਜ਼ਾਮ
ਅੱਜ ਸੁਖਬੀਰ ਬਾਦਲ ਵੱਲੋਂ ਬਿਜਲੀ (ਸੋਧ) ਬਿੱਲ-2020 ਦੇ ਵਿਰੋਧ 'ਚ ਪੀਐਮ ਮੋਦੀ ਨੂੰ ਚਿੱਠੀ ਲਿਖੀ ਗਈ ਹੈ, ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਦੇ ਕਿਸਾਨਾਂ ਤੇ ਗ਼ਰੀਬਾਂ ਸਮੇਤ ਸੂਬੇ ਲਈ ਘਾਤਕ ਕਰਾਰ ਦਿੱਤਾ ਹੈ।
ਚੰਡੀਗੜ੍ਹ: ਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੀਐਮ ਮੋਦੀ ਨੂੰ ਬਿਜਲੀ (ਸੋਧ) ਬਿੱਲ-2020 ਦੇ ਵਿਰੋਧ 'ਚ ਚਿੱਠੀ ਲਿਖ ਕੇ ਮਹਿਜ਼ ਡਰਾਮਾ ਕਰ ਰਹੇ ਹਨ? ਇਹ ਗੱਲ ਅਸੀਂ ਨਹੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਕਹਿ ਰਹੇ ਹਨ। ਅੱਜ ਸੁਖਬੀਰ ਬਾਦਲ ਵੱਲੋਂ ਇਸ ਮੁੱਦੇ 'ਤੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਗਈ ਹੈ, ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਦੇ ਕਿਸਾਨਾਂ ਤੇ ਗ਼ਰੀਬਾਂ ਸਮੇਤ ਸੂਬੇ ਲਈ ਘਾਤਕ ਕਰਾਰ ਦਿੱਤਾ ਹੈ।
'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਵੱਲੋਂ ਇਸ ਬੇਹੱਦ ਗੰਭੀਰ ਮੁੱਦੇ 'ਤੇ ਦੋਗਲੀ ਨੀਤੀ ਅਪਣਾ ਕੇ ਲੋਕਾਂ ਨੂੰ ਗੁੰਮਰਾਹ ਤੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ ਜਾ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ 'ਚ ਰੱਤੀ ਭਰ ਵੀ ਸ਼ੱਕ ਨਹੀਂ ਕਿ ਇਹ ਪ੍ਰਸਤਾਵਿਤ ਬਿਜਲੀ ਬਿਲ-2020 ਸਾਰੇ ਬਿਜਲੀ ਖਪਤਕਾਰਾਂ ਖ਼ਾਸ ਕਰਕੇ ਕਿਸਾਨਾਂ ਤੇ ਗ਼ਰੀਬ ਦਲਿਤਾਂ ਲਈ ਬੇਹੱਦ ਮਾਰੂ ਤੇ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ 'ਤੇ ਸ਼ਰੇਆਮ ਡਾਕਾ ਸਾਬਤ ਹੋਵੇਗਾ, ਪਰ ਸੁਖਬੀਰ ਸਿੰਘ ਬਾਦਲ ਇਹ ਕਿਉਂ ਨਹੀਂ ਦੱਸ ਰਹੇ ਕਿ ਜਦੋਂ ਕੇਂਦਰੀ ਕੈਬਨਿਟ ਨੇ ਇਸ ਘਾਤਕ ਬਿਜਲੀ (ਸੋਧ) ਬਿਲ-2020 'ਤੇ ਮੋਹਰ ਲਾਈ ਸੀ, ਉਦੋਂ ਉਨ੍ਹਾਂ ਦੀ ਧਰਮ-ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਦਸਤਖ਼ਤ ਕਰਕੇ ਸਹਿਮਤੀ ਦਿੱਤੀ ਸੀ। ਕੀ ਉਦੋਂ ਇਹ ਬਿੱਲ ਘਾਤਕ ਨਹੀਂ ਸੀ?
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਸੱਚਮੁੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਮੁੱਦਈ ਹੁੰਦਾ ਤਾਂ ਹਰਸਿਮਰਤ ਕੌਰ ਬਾਦਲ ਕੇਂਦਰ ਕੈਬਨਿਟ 'ਚ ਇਸ ਪ੍ਰਸਤਾਵ ਨੂੰ ਪਾਸ ਨਾ ਹੋਣ ਦਿੰਦੇ ਅਤੇ ਨਾ ਹੀ ਸੁਖਬੀਰ ਸਿੰਘ ਬਾਦਲ ਮੋਦੀ ਨੂੰ ਚਿੱਠੀਆਂ ਲਿਖਣ ਦੇ ਡਰਾਮੇ ਕਰਨ ਦੀ ਲੋੜ ਪੈਂਦੀ। ਅਮਨ ਅਰੋੜਾ ਨੇ ਕਿਹਾ ਕਿ ਬਾਦਲ ਪਰਿਵਾਰ ਡਰਾਮੇ ਕਰਨ ਦੀ ਥਾਂ ਲੋਕਾਂ ਨੂੰ ਸਪਸ਼ਟ ਕਰਨ ਕਿ ਉਹ ਇਸ ਬਿਲ ਦਾ ਸੰਸਦ ਦੇ ਅੰਦਰ ਤੇ ਬਾਹਰ ਸਿੱਧਾ ਵਿਰੋਧ ਕਰਨਗੇ ਅਤੇ ਇਸ ਬਿਲ ਦੇ ਪਾਸ ਹੋਣ ਦੀ ਸੂਰਤ 'ਚ ਭਾਜਪਾ ਨਾਲੋਂ ਨਾਤਾ ਤੋੜ ਕੇ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇਣਗੇ।
ਕਿਉਂਕਿ ਇਸ ਖ਼ਤਰਨਾਕ ਬਿਜਲੀ ਸੋਧ ਬਿਲ ਦੇ ਲਾਗੂ ਹੋਣ ਨਾਲ ਕਿਸਾਨਾਂ ਅਤੇ ਦਲਿਤ ਵਰਗ ਨੂੰ ਮਿਲਦੀ ਬਿਜਲੀ ਸਬਸਿਡੀ ਅਤੇ ਕਰਾਸ ਸਬਸਿਡੀ ਬੰਦ ਹੋ ਜਾਵੇਗੀ। ਸਾਰੇ ਵਰਗਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ। ਪ੍ਰਾਈਵੇਟ ਕੰਪਨੀਆਂ ਦਾ ਬਿਜਲੀ ਦੇ ਖੇਤਰ 'ਚ ਏਕਾਧਿਕਾਰ ਹੋਵੇਗਾ। ਸਟੇਟ ਬਿਜਲੀ ਰੈਗੂਲੇਟਰੀ ਅਥਾਰਿਟੀ ਪੰਜਾਬ ਦੇ ਹੱਥਾਂ 'ਚ ਨਿਕਲ ਕੇ ਕੇਂਦਰ ਦੇ ਹੱਥਾਂ 'ਚ ਚਲੀ ਜਾਵੇਗੀ। ਅਰਥਾਤ ਇਹ ਫ਼ੈਸਲਾ ਸੂਬੇ ਦੇ ਸੰਘੀ ਢਾਂਚੇ 'ਤੇ ਸਿੱਧਾ ਡਾਕਾ ਸਾਬਤ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement