ਨਵੀਂ ਦਿੱਲੀ: ਪਾਕਿਸਤਾਨ 'ਚ ਸਥਿਤ ਪਵਿਤਰ ਅਸਥਾਨ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਅਤੇ ਇਸ ਤੋਂ ਬਾਅਦ ਪੇਸ਼ਾਵਰ 'ਚ ਇੱਕ ਸਿੱਖ ਨੌਜਵਾਨ ਦੇ ਕਤਲ ਤੋਂ ਬਾਅਦ ਭਾਰਤ 'ਚ ਇਨ੍ਹਾਂ ਘਟਨਾਵਾਂ ਦਾ ਨਿੰਦਾ ਕੀਤੀ ਜਾ ਰਹੀ ਹੈ। ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ਮੰਤਰਾਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਪਾਕਿਸਤਾਨ 'ਚ ਸਿੱਖਾਂ ਦੇ ਮਸਲਿਆਂ 'ਚ ਦਖਲ ਦਵੇ।


ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੇ ਬਣਦੀ ਸਜ਼ਾ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪਾਕਿ 'ਚ ਸਿੱਖਾਂ ਦੀ ਸੁਰੱਖਿਆ ਨੂੰ ਪੀਐਮ ਇਮਰਾਨ ਖ਼ਾਨ ਨਾਲ ਗੱਲਬਾਤ ਕਰਕੇ ਯਕੀਨੀ ਬਣਾਇਆ ਜਾਵੇ ਅਤੇ ਸਿੱਖਾਂ ਦੇ ਮਸਲਿਆਂ ਨੂੰ ਯੂਐਨ 'ਚ ਵੀ ਚੁਕਿਆ ਜਾਵੇ। ਸੁਖਬੀਰ ਬਾਦਲ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਵਿਦੇਸ਼ ਮੰਤਰਾਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੋ ਸਿੱਖਾਂ ਦੀ ਸੁਰਖਿਆ ਲਈ ਗੱਲਬਾਤ ਕਰੇਗਾ ਅਤੇ ਇਹ ਯਕੀਨੀ ਕਰੇਗਾ ਕਿ ਭਵਿੱਖ 'ਚ ਪਾਕਿਸਤਾਨ 'ਸਿੱਖਾਂ ਨਾਲ ਅਜਿਹੀ ਕੋਈ ਘਟਨਾ ਨਹੀਂ ਵਾਪਰੇਗੀ। ਪਾਕਿਸਤਾਨ 'ਚ ਰਹਿੰਦੇ ਹਰ ਸਿੱਖ ਦੀ ਸੁਰੱਖਿਆ ਲਈ ਪਾਕਿਸਤਾਨ ਸਰਕਾਰ ਹਰ ਸੰਭਵ ਕਦਮ ਚੁੱਕੇਗੀ

ਸੁਖਬੀਰ ਬਾਦਲ ਨੇ ਕਿਹਾ ਕਿ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਨੂੰ ਜਬਰਦਸਤੀ ਅਗਵਾ ਕੀਤਾ ਗਿਆ ਉਸ ਤੋਂ ਬਾਅਦ ਉਸਦਾ ਧਰਮ ਪਰਿਵਰਤਨ ਕੀਤਾ ਗਿਆ। ਜੇਕਰ ਇੱਕ ਧਰਮ ਦੇ ਵਿਅਕਤੀ ਵਿਸ਼ੇਸ਼ ਦੇ ਪਰਿਵਾਰ ਨਾਲ ਅਜਿਹਾ ਹੋ ਰਿਹਾ ਹੈ ਤਾਂ ਇਹ ਵੱਡਾ ਸਵਾਲ ਹੈ ਪਾਕਿਸਤਾਨ 'ਚ ਬਾਕੀ ਲੋਕ ਕਿਵੇਂ ਸੁਰੱਖਿਅਤ ਹਨ।