ਪੜਚੋਲ ਕਰੋ
Advertisement
ਸੁਖਦੇਵ ਢੀਂਡਸਾ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਵੱਡਾ ਕਦਮ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਵੱਡਾ ਕਦਮ ਚੁੱਕਿਆ ਗਿਆ। ਸੁਖਦੇਵ ਢੀਂਡਸਾ ਦੀ ਅਗੁਵਾਈ 'ਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮਹਿਲਾ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਮੁੱਖ ਦਫਤਰ ਮੋਹਾਲੀ ਵਿਖੇ ਕੀਤੀ ਗਈ।
ਮੋਹਾਲੀ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਵੱਡਾ ਕਦਮ ਚੁੱਕਿਆ ਗਿਆ। ਸੁਖਦੇਵ ਢੀਂਡਸਾ ਦੀ ਅਗੁਵਾਈ 'ਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮਹਿਲਾ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਮੁੱਖ ਦਫਤਰ ਮੋਹਾਲੀ ਵਿਖੇ ਕੀਤੀ ਗਈ। ਇਸ ਵਿੱਚ ਸੂਬੇ ਭਰ ਤੋਂ ਵੱਖ ਵੱਖ ਜ਼ਿਲ੍ਹਿਆਂ ਦੀਆਂ ਔਰਤਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਸਾਰ ਅਤੇ ਔਰਤਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ।
ਭਗਵਾਨ ਸ਼੍ਰੀ ਰਾਮ ਦਾ ਪੁਤਲਾ ਸਾੜਨ ਦੇ ਇਲਜ਼ਾਮ ਵਿੱਚ ਚਾਰ ਵਿਅਕਤੀ ਗ੍ਰਿਫਤਾਰ, ਪੁਲਿਸ ਹੱਥ ਲੱਗੀ ਵੀਡੀਓ
ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ ਕਾਰਜਾਂ 'ਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ ਅਤੇ ਫਤਿਹ ਕੀਟੀ। ਸੁਖਦੇਵ ਢੀਂਡਸਾ ਨੇ ਕਿਹਾ ਕਿ ਇੱਕ ਵਾਰ ਫਿਰ ਬੀਬੀਆਂ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਕਾਰਜ ਕਰਨਗੀਆਂ।
ਅਮਰੀਕਾ ਤੋਂ ਆਏ ਬੰਦੇ ਨੇ ਔਰਤ ਦੇ ਸਿਰ 'ਚ ਇੱਟ ਮਾਰ ਕੀਤਾ ਕਤਲ
ਉਨ੍ਹਾਂ ਵਿੰਗ ਦੇ ਮੈਂਬਰਾਂ ਨੂੰ ਔਰਤਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਪ੍ਰੇਰਤ ਕਰਨ ਦੀ ਬੇਨਤੀ ਵੀ ਕੀਤੀ। ਪਾਰਟੀ ਦਾ ਧੰਨਵਾਦ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਉਹ ਆਪਣੇ ਕਾਰਜ ਨੂੰ ਤਨਦੇਹੀ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਔਰਤਾਂ ਦਾ ਸਮਾਜ ਨਿਰਮਾਣ 'ਚ ਮਹੱਤਵਪੂਰਨ ਰੋਲ ਹੈ ਅਤੇ ਉਹ ਹਰ ਖੇਤਰ 'ਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਪਿੰਡ-ਪਿੰਡ ਤਕ ਲੈ ਕੇ ਜਾਣਾ ਉਨ੍ਹਾਂ ਦਾ ਇਕੋ ਇਕ ਟੀਚਾ ਹੋਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement