ਚੰਡੀਗੜ੍ਹ: ਸੁਖਦੇਵ ਸਿੰਘ ਢੀਂਡਸਾ ਨੇ ਵੀ ਨਨਕਾਣਾ ਸਾਹਿਬ 'ਚ ਹੋਏ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਅਜਿਹੇ 'ਚ ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਹੁਣ ਚੁੱਪ ਕਿਉਂ ਹੈ ਅਤੇ ਹੁਣ ਤਕ ਤਾਂ ਮੁਲਜ਼ਮਾਂ ਨੂੰ ਸਜ਼ਾ ਮਿਲ ਜਾਣੀ ਚਾਹਿਦੀ ਸੀ। ਉਨ੍ਹਾਂ ਨੇ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਹੋਏ ਹਮਲੇ ਖਿਲਾਫ ਰੋਸ਼ ਪ੍ਰਗਟ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਘੱਟ ਗਿਣਤੀ ਲੋਕ ਪਾਕਿਸਤਾਨ 'ਚ ਸੁੱਰਖਿਅਤ ਨਹੀਂ ਹਨ। ਉਨ੍ਹਾਂ ਦਾ ਹੋ ਵੀ ਹਾਲ ਹੈ ਉਹ ਹੁਣ ਜਨਤਕ ਹੋ ਗਿਆ ਹੈ।

ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਖੁਦ ਕੰਮ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਬਹਿਤਰ ਬਣਾਉਣ ਲਈ ਹੀ ਉਹ ਸੰਘਰਸ਼ ਕਰ ਰਹੇ ਹਨ ਅਤੇ ਜਦੋਂ ਤਕ ਪਾਰਟੀ ਠੀਕ ਕਰਨ ਦਾ ਉਨ੍ਹਾਂ ਦਾ ਮਕਸਦ ਪੂਰਾ ਨਹੀਂ ਹੋ ਜਾਂਦਾ ਉਹ ਇਸ ਸੰਘਰਸ਼ ਨੂੰ ਜਾਰੀ ਰੱਖਣਗੇ। ਪ੍ਰਕਾਸ਼ ਸਿੰਘ ਦੇ ਵਾਪਸ ਬੁਲਾਉਣ ਦੀ ਗੱਲ 'ਤੇ ਉਨ੍ਹਾਂ ਕਿਹਾ ਕਿ ਹੁਣ ਗੱਲ ਬਹੁਤ ਅੱਗੇ ਵੱਧ ਚੁੱਕੀ ਹੈ।