ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀਉਨ੍ਹਾਂ ਦੀ ਪਾਰਟੀ ਕਿਸਾਨਾਂ ਲਈ ਸੰਘਰਸ਼ ਕਰ ਰਹੀ ਹੈ। 25 ਤਰੀਕ ਨੂੰ ਉਨ੍ਹਾਂ ਦੀ ਪਾਰਟੀ ਕਿਸਾਨ ਜਥੇਬੰਦੀਆਂ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਬਾਦਲ ਧੜੇ ਵਲੋਂ ਅਲੱਗ ਤੋਂ 25 ਤਰੀਕ ਦੇ ਪ੍ਰੋਗਰਾਮ ਦਾ ਵਿਰੋਧ ਕਰਦੇ ਹਨ।


ਬਾਦਲ ਧੜੇ ਨੂੰ ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦਾ ਨਾ ਕਿ ਅਲੱਗ ਤੋਂ ਕੋਈ ਪ੍ਰੋਗਰਾਮ ਰੱਖਣਾ ਚਾਹੀਦਾ ਹੈ। ਉਨ੍ਹਾਂ ਹਰਸਿਮਰਤ ਬਾਦਲ ਨੂੰ ਕਿਹਾ ਕਿ ਉਹ ਚੀਚੀ 'ਤੇ ਖੂਨ ਲਾ ਕੇ ਸ਼ਹੀਦ ਨਹੀਂ ਬਣ ਸਕਦੀ। ਪੰਜਾਬ ਦੇ ਲੋਕ ਸਭ ਜਾਣਦੇ ਹਨ। ਜੋ ਵੀ ਜਥੇਬੰਦੀ ਕਿਸਾਨਾਂ ਦੇ ਹੱਕ ਦੀ ਗੱਲ ਕਰੇਗੀ ਅਸੀਂ ਉਸ ਨੂੰ ਪੂਰਾ ਸਹਿਯੋਗ ਦੇਵਾਂਗੇ।




ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ NDA ਬਿਲਕੁਲ ਨਹੀਂ ਚਹੁੰਦੀ। NDA ਘੱਟ ਗਿਣਤੀਆਂ ਦੇ ਖਿਲਾਫ ਹੈ। ਉਨ੍ਹਾਂ ਦੀ ਪਾਰਟੀ ਬੀਜੇਪੀ ਨਾਲ ਕਦੇ ਵੀ ਨਹੀਂ ਜਾਵੇਗੀ। ਢੀਂਡਸਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਵੀ ਕਿਸਾਨਾਂ ਦੇ ਨਾਲ ਨਹੀਂ ਖੜੇ। ਉਹ ਆਪਣੇ ਹੀ ਬਿਆਨ ਤੋਂ ਯੂ ਟਰਨ ਲੈ ਗਏ।