ਚੰਡੀਗੜ੍ਹ: ਇੱਕ ਪਾਸੇ ਕਾਂਗਰਸ 'ਚ ਗ੍ਰਹਿ ਯੁੱਧ ਚੱਲ ਰਿਹਾ ਹੈ, ਦੂਜੇ ਪਾਸੇ ਕਾਂਗਰਸ ਪੰਜਾਬ ਦੇ ਹੋਰਨਾਂ ਵਿਧਾਇਕਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਦੀ ਤਿਆਰੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਜਲਦ ਹੀ ਕਾਂਗਰਸ 'ਚ ਸ਼ਾਮਿਲ ਹੋ ਸਕਦੇ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਝਾੜੂ ਵੀ ਖਿੱਲਰ ਰਿਹਾ ਹੈ। 'ਆਪ' ਦੇ ਘੱਟੋ ਘੱਟ ਤਿੰਨ ਵਿਧਾਇਕ ਵੀ ਜਲਦ ਹੀ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਜਦ ਖਹਿਰਾ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੇ ਸਹਿਯੋਗੀ ਨੇ ਕਿਹਾ ਕਿ ਸੀਐਮ ਹਾਊਸ ਤੋਂ ਇਸ ਬਾਰੇ ਜਾਣਕਾਰੀ ਲੈ ਸਕਦੇ ਹੋ।