ਸੁਖਪਾਲ ਖਹਿਰਾ ਆਪ ਵਿਧਾਇਕਾਂ ਸਣੇ ਕਾਂਗਰਸ 'ਚ ਸ਼ਾਮਲ
ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਵਿੱਚ ਵਾਪਸੀ ਕੀਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਵਿੱਚ ਵਾਪਸੀ ਕੀਤੀ ਹੈ।
ਦੱਸ ਦਈਏ ਕਿ ਖਹਿਰਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ ਤੇ ਵਿਧਾਇਕ ਬਣੇ ਸੀ। ਫਿਰ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਵੀ ਮਤਭੇਦ ਹੋ ਗਏ ਤੇ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ। ਅੱਜ ਖਹਿਰ ਮੁੜ ਕਾਂਗਰਸੀ ਬਣ ਗੋ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਵੀ ਕਾਂਗਰਸ ਵਿੱਚ ਸ਼ਾਮਲ ਹੋਏ।
ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਦੀ ਹਰੀ ਝੰਡੀ ਨਾਲ ਹੀ ਖਹਿਰਾ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਇਸ ਦੀ ਪ੍ਰਵਾਨਗੀ ਦਿੱਤੀ ਗਈ ਹੈ।