ਚੰਡੀਗੜ੍ਹ: ਫ਼ਰੀਦਕੋਟ ਦੀ ਅਦਾਲਤ ਨੇ ਬਹਿਬਲ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੰਗਲਵਾਰ ਪੇਸ਼ ਹੋਣ ਲਈ ਕਿਹਾ ਸੀ, ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਸੈਣੀ ਹਾਜ਼ਰ ਨਹੀਂ ਹੋਇਆ।


 


ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ (ਸਿਟ) ਨੇ 15 ਜਨਵਰੀ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਸ ਮਗਰੋਂ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਵਾਂ ਨੂੰ ਮੰਗਲਵਾਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।


 


ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਹਾਈਕੋਰਟ ਨੇ ਆਈਜੀ ਨੂੰ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ, ਜਿਸ ਕਰਕੇ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੇਰ ਸ਼ਾਮ ਆਈਜੀ ਖ਼ਿਲਾਫ਼ ਜਾਰੀ ਜ਼ਮਾਨਤਯੋਗ ਵਰੰਟਾਂ ਦਾ ਹੁਕਮ ਵਾਪਸ ਲੈ ਲਿਆ।


ਆਖਰ ਕਿਹੜੀ ਪੰਜਾਬੀ ਅਦਾਕਰਾ ਦੇ ਰਹੀ ਸੀ ਦੀਪ ਸਿੱਧੂ ਦਾ ਸਾਥ? ਅਮਰੀਕਾ ਤੋਂ ਕਰ ਰਹੀ ਸੀ ਵੀਡੀਓ ਅਪਲੋਡ


ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਅਧਿਕਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਬਹਿਬਲ ਕਾਂਡ ਵਿੱਚ ਪੇਸ਼ ਹੋਏ ਚਲਾਨ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪੰਜਾਬ ਦੇ ਹਰਿਆਣਾ ਹਾਈਕੋਰਟ ਦੇ ਜੱਜ ਗਰੀਸ਼ ਅਗਨੀਹੋਤਰੀ ਨੇ ਉਮਰਾਨੰਗਲ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੰਦਿਆਂ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਟਾਲ ਦਿੱਤੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ