ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।-
ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 45 ਡਿਗਰੀ ਤੱਕ ਮਾਪਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 30 ਮਈ ਤੋਂ 1 ਜੂਨ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਅਸਾਮ ਤੋਂ ਮੇਘਾਲਿਆ ਤੋਂ 26 ਤੋਂ 28 ਮਈ ਤੱਕ ਬਹੁਤ ਬਾਰਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਆਪਣਾ ਮਾਰਨਿੰਗ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ 24 ਘੰਟਿਆਂ ਵਿੱਚ ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ, ਦਿੱਲੀ ਵਿੱਚ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ, ਮਰਾਠਵਾੜਾ ਤੇ ਮੱਧ ਪ੍ਰਦੇਸ਼ ਵਿੱਚ ਤਾਪਮਾਨ ਵਿੱਚ ਵਾਧੇ ਦੇ ਕਾਰਨ ਲੋਕਾਂ ਨੂੰ ਅਗਲੇ ਦੋ ਤਿੰਨ ਦਿਨਾਂ ਤੱਕ ਗਰਮੀ ਦੇ ਝਟਕੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਈਐਮਡੀ ਦੇ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਦੱਖਣ-ਪੱਛਮ ਹਵਾਵਾਂ ਦੇ ਤੇਜ਼ ਵਹਾਅ ਕਾਰਨ ਅਸਾਮ ਅਤੇ ਮੇਘਾਲਿਆ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੂਜੇ ਭੂਗੋਲਿਕ ਕਾਰਨਾਂ ਕਰਕੇ ਦੋਵਾਂ ਰਾਜਾਂ ਵਿੱਚ ਭਾਰੀ ਬਾਰਸ਼ ਹੋਏਗੀ। ਨਾਗਾਲੈਂਡ, ਮਨੀਪੁਰ, ਤ੍ਰਿਪੁਰਾ ਅਤੇ ਮਿਜੋਰਮ ਵਿੱਚ ਆਉਣ ਵਾਲੇ ਪੰਜ ਦਿਨਾਂ ਵਿੱਚ ਬਾਰਸ਼ ਹੋ ਸਕਦੀ ਹੈ।
ਹੁਣ ਗੂਗਲ ਖੜਿਆ ਟਿਕਟੌਕ ਨਾਲ, ਨੈਗਟਿਵ ਰੇਟਿੰਗ ਘੱਟ ਕਰ ਦਿੱਤਾ ਸਾਥ
ਅਸਮ ਦੇ ਕਾਮਰੂਪ ਜ਼ਿਲ੍ਹੇ ਦੇ ਕਰੋੜਾਂ ਲੋਕ ਸ਼ਨੀਵਾਰ ਨੂੰ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਹਨ। ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਕਾਰਨ ਵੱਖ-ਵੱਖ ਥਾਵਾਂ 'ਤੇ ਜਾਮ ਲੱਗਿਆ। ਅਸਾਮ ਤੇ ਮੇਘਾਲਿਆ ਲਈ 26-28 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤ ਦੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਦੋਵਾਂ ਰਾਜਾਂ ਵਿੱਚ ਬਹੁਤ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਲੌਕਡਾਊਨ ਦੀਆਂ ਅਧੂਰੀਆਂ ਨੀਤੀਆਂ ‘ਤੇ ਖੜ੍ਹਾ ਸਵਾਲ! ਦੇਸ਼ ਦੇ ਤਿੰਨ ਜਹਾਜ਼ਾਂ ‘ਚ ਮਿਲੇ 4 ਕੋਰੋਨਾ ਮਰੀਜ਼
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ