ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਬੈਠਕ ‘ਚ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਨੂੰ ਕੋਰੋਨਾ ਫੈਲਣ ਤੋਂ ਰੋਕਣ ਲਈ ਲੌਕਡਾਊਨ ਕਾਰਨ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਤੋਂ ਹੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਦਾ ਨੁਕਸਾਨ ਘੱਟ ਤੋਂ ਘੱਟ ਹੋ ਸਕੇ।

ਸਿੰਗਲਾ ਨੇ ਦੱਸਿਆ ਕਿ ਹੁਣ ਇੱਕ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ 10 ਮਈ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਲਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਕਰਫਿਊ ਤੋਂ ਪਹਿਲਾਂ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਪੇਪਰਾਂ ਦੇ ਅਧਾਰ ‘ਤੇ ਹੀ ਅਗਲੀਆਂ ਕਲਾਸਾਂ ‘ਚ ਭੇਜ ਦੇਵੇਗਾ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਾਉਣ ਤੋਂ ਪਹਿਲਾਂ ਪੰਜਵੀਂ ਕਲਾਸ ਦੇ ਤਿੰਨ ਪੇਪਰ ਲਏ ਸੀ ਤੇ ਹੁਣ ਮੰਤਰੀ ਮੰਡਲ ਨੇ ਬਾਕੀ ਦੋ ਪੇਪਰ ਰੱਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਕਲਾਸ ਸੰਬੰਧੀ ਪ੍ਰੈਕਟੀਕਲ ਪ੍ਰੀਖਿਆਵਾਂ ਰਹੀ ਗਈਆਂ ਸੀ ਪਰ ਹੁਣ ਬੋਰਡ ਕੋਈ ਹੋਰ ਪੇਪਰ ਲਏ ਬਗੈਰ ਦੋਵਾਂ ਕਲਾਸਾਂ ਦੇ ਨਤੀਜੇ ਐਲਾਨ ਕਰੇਗਾ।

Education Loan Information:

Calculate Education Loan EMI