ਪੜਚੋਲ ਕਰੋ
Advertisement
ਨਿਰਭਯਾ ਗੈਂਗਰੇਪ ਕੇਸ 'ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਮੁਕੇਸ਼ ਦੀ ਫਾਂਸੀ 'ਤੇ ਲੱਗੀ ਆਖਰੀ ਮੋਹਰ
ਸੁਪਰੀਮ ਕੋਰਟ ਨੇ ਕਿਹਾ, “ਰਾਸ਼ਟਰਪਤੀ ਦਾ ਅਹੂਦਾ ਬਹੁਤ ਵੱਡਾ ਅਤੇ ਜ਼ਿੰਮੇਵਾਰੀ ਵਾਲਾ ਹੁੰਦਾ ਹੈ। ਸਾਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੇ ਸੋਚਣ ਤੋਂ ਬਾਅਦ ਫੈਸਲਾ ਲਿਆ ਹੈ।”
ਨਵੀਂ ਦਿੱਲੀ: ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲੇ ‘ਚ ਦੋਸ਼ੀ ਮੁਕੇਸ਼ ਕੁਮਾਰ ਨੂੰ ਫਾਂਸੀ ‘ਤੇ ਅੱਜ ਆਖਰੀ ਮੋਹਰ ਲੱਗੀ। ਸੁਪਰੀਮ ਕੋਰਟ ਨੇ ਮੁਕੇਸ਼ ਦੀ ਉਸ ਪਟੀਸ਼ਨ 'ਤੇ ਆਪਣਾ ਆਦੇਸ਼ ਸੁਣਾਇਆ ਹੈ ਜਿਸ ‘ਚ ਉਸਨੇ ਰਾਸ਼ਟਰਪਤੀ ਵਲੋਂ ਆਪਣੀ ਰਹਿਮ ਦੀ ਅਪੀਲ ਨੂੰ ਖਾਰਜ ਕਰਨ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਫੈਸਲੇ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਯਾਨੀ ਹੁਣ ਮੁਕੇਸ਼ ਦੇ ਸਾਰੇ ਕਾਨੂੰਨੀ ਆਪਸ਼ਨ ਖ਼ਤਮ ਹੋ ਗਏ।
ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ, “ਅਸੀਂ ਸਰਕਾਰ ਵੱਲੋਂ ਦਿੱਤੀਆਂ ਦੋ ਫਾਈਲਾਂ ਵੇਖੀਆਂ। ਸਾਰੇ ਅਦਾਲਤ ਦੇ ਫ਼ੈਸਲਿਆਂ ਅਤੇ ਰਿਕਾਰਡਾਂ ਨੂੰ ਰਾਸ਼ਟਰਪਤੀ ਦੇ ਹਵਾਲੇ ਕਰ ਦਿੱਤਾ ਗਿਆ। ਸਾਰੇ ਜ਼ਰੂਰੀ ਦਸਤਾਵੇਜ਼ਾਂ ਨੂੰ ਵੇਖਦਿਆਂ ਰਾਸ਼ਟਰਪਤੀ ਨੇ ਇਹ ਫੈਸਲਾ ਲਿਆ ਹੈ, ਇਸ ਲਈ ਅਦਾਲਤ ਨੂੰ ਦਖਲ ਦੇਣ ਦੀ ਜ਼ਰੂਰਤ ਨਹੀਂ ਹੈ।” ਬੈਂਚ ਨੇ ਅੱਗੇ ਕਿਹਾ, “ ਰਾਸ਼ਟਰਪਤੀ ਦਾ ਅਹੂਦਾ ਬਹੁਤ ਵੱਡਾ ਅਤੇ ਜ਼ਿੰਮੇਵਾਰ ਹੈ। ਸਾਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੇ ਸੋਚਣ ਤੋਂ ਬਾਅਦ ਫੈਸਲਾ ਕੀਤਾ ਹੈ।”
ਉਸੇ ਸਮੇਂ, ਜੇਲ੍ਹ 'ਚ ਮੁਕੇਸ਼ ਦੇ ਸ਼ੋਸ਼ਣ ਦੀ ਸ਼ਿਕਾਇਤ 'ਤੇ ਸੁਪਰੀਮ ਕੋਰਟ ਨੇ ਕਿਹਾ, "ਸ਼ੋਸ਼ਣ ਦੀ ਸ਼ਿਕਾਇਤ 'ਤੇ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਜਾ ਸਕਦੀ।" 17 ਜਨਵਰੀ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ ਸੀ। ਦੱਸ ਦੇਈਏ ਕਿ 17 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਚਾਰ ਦੋਸ਼ੀਆਂ ਖਿਲਾਫ ਨਵਾਂ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਇਸ ਦੇ ਤਹਿਤ ਨਿਰਭਯਾ ਕੇਸ ਦੇ ਚਾਰ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ।Supreme Court dismisses petition (of 2012 Delhi gangrape convict Mukesh) and says there is no merit in the contention, alleged torture can't be a ground, all documents were placed before the President & he had taken them into consideration. pic.twitter.com/1C9dFrZrlE
— ANI (@ANI) January 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement