ਪੜਚੋਲ ਕਰੋ

ਤਾਲਿਬਾਨ ਨੇ ਵਧਾਏ ਭਾਰਤ ਦੇ ਫਿਕਰ, ਕਸ਼ਮੀਰ 'ਚ ਘੁਸਪੈਠ ਦਾ ਖਤਰਾ!

ਤਾਲਿਬਾਨ ਵੱਲੋਂ ਸੱਤਾ ਹਥਿਆਉਣ ਮਗਰੋਂ ਭਾਰਤ ਲਈ ਖਤਰਾ ਵਧ ਗਿਆ ਹੈ। ਜੰਮੂ ਕਸ਼ਮੀਰ ਦੇ ਹਾਲਾਤ ਨੂੰ ਵੇਖਦਿਆਂ ਭਾਰਤ ਸਰਕਾਰ ਕਾਫੀ ਫਿਕਰਮੰਦ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਵਾਪਸੀ ਮਗਰੋਂ ਕਸ਼ਮੀਰ ਵਿੱਚ ਅੱਤਵਾਦੀ ਮੁੜ ਸਰਗਰਮ ਹੋ ਗਏ ਹਨ।

ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਸੱਤਾ ਹਥਿਆਉਣ ਮਗਰੋਂ ਭਾਰਤ ਲਈ ਖਤਰਾ ਵਧ ਗਿਆ ਹੈ। ਜੰਮੂ ਕਸ਼ਮੀਰ ਦੇ ਹਾਲਾਤ ਨੂੰ ਵੇਖਦਿਆਂ ਭਾਰਤ ਸਰਕਾਰ ਕਾਫੀ ਫਿਕਰਮੰਦ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਵਾਪਸੀ ਮਗਰੋਂ ਕਸ਼ਮੀਰ ਵਿੱਚ ਅੱਤਵਾਦੀ ਮੁੜ ਸਰਗਰਮ ਹੋ ਗਏ ਹਨ। ਇੱਕ ਮਹੀਨੇ ਦੇ ਅੰਦਰ ਹੀ ਕਈ ਹਿੰਸਕ ਵਾਰਦਾਤਾਂ ਸਾਹਮਣੇ ਆਈਆਂ ਹਨ ਜਿਸ ਨੇ ਭਾਰਤੀ ਸੁਰੱਖਿਆ ਏਜੰਸੀਆਂ ਦੇ ਫਿਕਰ ਵਧਾ ਦਿੱਤੇ ਹਨ।

ਉਧਰ, ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਐਮਐਮ ਨਰਵਾਣੇ ਨੇ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਕਿ ਅਫ਼ਗਾਨਿਸਤਾਨ ’ਚ ਹਾਲਾਤ ਸਥਿਰ ਹੋਣ ਮਗਰੋਂ ਅਫਗਾਨ ਮੂਲ ਦੇ ਵਿਦੇਸ਼ੀ ਦਹਿਸ਼ਤਗਰਦ ਜੰਮੂ ਕਸ਼ਮੀਰ ’ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਦੋ ਦਹਾਕੇ ਪਹਿਲਾਂ ਕਾਬੁਲ ਦੀ ਸੱਤਾ ’ਤੇ ਤਾਲਿਬਾਨ ਦੇ ਕਾਬਜ਼ ਹੋਣ ਵੇਲੇ ਦੇ ਹਾਲਾਤ ਦਾ ਜ਼ਿਕਰ ਵੀ ਕੀਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। ‘ਇੰਡੀਆ ਟੁਡੇ’ ਕਨਕਲੇਵ ਦੌਰਾਨ ਪੁੱਛੇ ਗਏ ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਸ਼ਮੀਰ ’ਚ ਹੁਣੇ ਜਿਹੇ ਹੋਈਆਂ ਹੱਤਿਆਵਾਂ ਤੇ ਅਫ਼ਗਾਨਿਸਤਾਨ ’ਚ ਤਾਲਿਬਾਨ ਵੱਲੋਂ ਸੱਤਾ ’ਤੇ ਕਾਬਜ਼ ਹੋਣ ਦੀਆਂ ਘਟਨਾਵਾਂ ਦਾ ਆਪਸ ’ਚ ਕੋਈ ਸਬੰਧ ਨਹੀਂ।

ਅਹਿਮ ਗੱਲ ਹੈ ਕਿ ਭਾਰਤ ਨੇ ਅਜੇ ਤੱਕ ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਬਾਰੇ ਕੋਈ ਸਪਸ਼ਟ ਸਟੈਂਡ ਨਹੀਂ ਲਿਆ। ਬੇਸ਼ੱਕ ਗੁਆਂਢੀ ਮੁਲਕ ਪਾਕਿਸਤਾਨ ਤੇ ਚੀਨ ਤਾਲਿਬਾਨ ਸਰਕਾਰ ਦਾ ਪੱਖ ਪੂਰ ਰਹੇ ਹਨ ਪਰ ਭਾਰਤ ਇਸ ਬਾਰੇ ਖਾਮੋਸ਼ ਹੈ। ਇਸ ਕਰਕੇ ਮੋਦੀ ਸਰਕਾਰ ਦੀ ਅਲੋਚਨਾ ਵੀ ਹੋ ਰਹੀ ਹੈ ਪਰ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਜਲਦਬਾਜ਼ੀ ਵਿੱਚ ਕੋਈ ਵੀ ਫੈਸਲਾ ਨਹੀਂ ਲਿਆ ਜਾਵੇਗਾ।

ਕੌਮਾਂਤਰੀ ਮਾਮਲਿਆਂ ਦਾ ਮਾਹਿਰਾਂ ਦਾ ਮੰਨਣਾ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਭਵਿੱਖ ਵਿੱਚ ਭਾਰਤ ਲਈ ਖਤਰਾ ਬਣ ਸਕਦੀ ਹੈ। ਇਸ ਵੇਲੇ ਪਾਕਿਸਤਾਨ ਤੇ ਚੀਨ ਵਿਚਾਲੇ ਕਾਫੀ ਨੇੜਤਾ ਬਣੀ ਹੋਈ ਹੈ। ਜੇਕਰ ਤਾਲਿਬਾਨ ਸਰਕਾਰ ਵੀ ਇਨ੍ਹਾਂ ਨਾਲ ਖੜ੍ਹਦੀ ਹੈ ਤਾਂ ਇਸ ਨਾਲ ਭਾਰਤ ਦੀ ਸਥਿਤੀ ਫਿਕਰ ਵਾਲੀ ਬਣ ਸਕਦੀ ਹੈ।  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ

B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ

Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ
B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ
Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!
Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!
ਪੰਜਾਬ ‘ਚ ਕੋਹਰੇ ਕਾਰਨ ਡਿਵਾਈਡਰ ਨਾਲ ਟਕਰਾਈ ਫਾਰਚੂਨਰ, ਲੇਡੀ ਕਾਂਸਟੇਬਲ ਸਮੇਤ 5 ਦੀ ਮੌਤ; 24 ਘੰਟਿਆਂ 'ਚ ਸੜਕ ਹਾਦਸਿਆਂ ‘ਚ 6 ਦੀ ਮੌਤ, ਜਲੰਧਰ ‘ਚ ਕਾਰ ਨਾਲੇ 'ਚ ਡਿੱਗੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-01-2026)

Punjab Weather Today: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ, ਪਰ ਇਹ ਵਾਲੇ 6 ਜ਼ਿਲ੍ਹਿਆਂ 'ਚ ਸੰਘਣੇ ਕੋਹਰੇ ਦਾ ਅਲਰਟ, 19 ਜਨਵਰੀ ਨੂੰ ਮੀਂਹ ਦੀ ਵਾਰਨਿੰਗ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ

Embed widget