ਤਰਨ ਤਾਰਨ: ਤਰਨ ਤਾਰਨ ਦੇ ਮੁੰਡਾ ਪਿੰਡ ਤੋਂ ਸੁਹਰੇ ਵਲੋਂ ਨੂੰਹ ਨਾਲ ਸ਼ਰਮਨਾਕ ਹਰਕਤ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸਹੁਰੇ ਵਲੋਂ ਗੁਸੇ 'ਚ ਆ ਕੇ ਘਰ ਵਿੱਚ ਤਿਆਰ ਕੀਤੀ ਜਾ ਰਹੀ ਗਰਮ ਸ਼ਰਾਬ ਨੂੰਹ 'ਤੇ ਪਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨੂੰਹ ਵਲੋਂ ਸਹੁਰੇ ਨਾਲ ਨਾਜਾਇਜ਼ ਸਬੰਧ ਬਨਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਜਿਸ ਕਾਰਨ ਉਸ ਵਲੋਂ ਅਜਿਹੀ ਹਰਕਤ ਕੀਤੀ ਗਈ।

ਮਹਿਲਾ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਨੇ ਸਥਾਨਕ ਐਸ ਐਸ ਪੀ ਦਫਤਰ ਪਹੁੰਚ ਕੇ ਇਨਸਾਫ ਦੀ ਗੁਹਾਰ ਲਗਾਈ ਹੈ। ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਕੰਮ 'ਤੇ ਗਿਆ ਹੋਇਆ ਸੀ ਅਤੇ ਉਹ ਘਰ ਵਿੱਚ ਇੱਕਲੀ ਸੀ। ਉਸ ਦੇ ਸਹੁਰੇ ਨੇ ਉਸ ਨਾਲ ਜਬਰੀ ਸਰੀਰਕ ਸਬੰਧ ਬਨਾਉਣ ਦੀ ਕੋਸ਼ਿਸ ਕੀਤੀ।

double murder lucknow: ਲਖਨਊ ਦੇ ਵੀਵੀਆਈਪੀ ਖੇਤਰ ਵਿੱਚ ਦੋਹਰਾ ਕਤਲ, ਰੇਲਵੇ ਅਫਸਰ ਦੀ ਪਤਨੀ ਅਤੇ ਪੁੱਤਰ ਦਾ ਮਡਰ

ਪੀੜਤਾ ਵਲੋਂ ਇਨਕਾਰ ਕਰਨ 'ਤੇ ਸਹੁਰੇ ਵਲੋਂ ਉਸ 'ਤੇ ਘਰ 'ਚ ਬਣ ਰਹੀ ਗਰਮ ਸ਼ਰਾਬ ਪਾ ਦਿੱਤੀ ਗਈ। ਇਸ ਨਾਲ ਉਸ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਪੀੜਤ ਔਰਤ ਦੇ ਪਤੀ ਨੇ ਮੰਗ ਕੀਤੀ ਹੈ ਕਿ ਉਸ ਦੇ ਪਿਤਾ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ 'ਤੇ ਪੁਲਿਸ ਦਾ ਕਹਿਣਾ ਹੈ ਕਿ ਔਰਤ ਦੀ ਸ਼ਿਕਾਇਤ ਦਰਜ ਕਰ ਲਈ ਗਈ ਹੈ ਤੇ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ