ਰੋਹਤਕ: ਰੋਹਤਕ ਵਿੱਚ ਇੱਕ ਨਿੱਜੀ ਸਕੂਲ ਦੇ ਅਧਿਆਪਕ ਮੁਕੇਸ਼ ਡਾਗਰ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਫੇਸਬੁੱਕ 'ਤੇ ਲਾਈਵ ਆ ਕੇ ਕਿਸਾਨਾਂ ਲਈ ਆਪਣੇ ਦਿਲ ਦਾ ਦਰਦ ਬਿਆਨ ਕੀਤਾ।
ਲਗਭਗ 45 ਸਾਲਾ ਹੈਂਡੀਕੈਪਟ ਅਧਿਆਪਕ ਮੁਕੇਸ਼ ਡਾਗਰ ਨੇ ਖੁਦਕੁਸ਼ੀ ਤੋਂ ਪਹਿਲਾਂ ਕਿਹਾ ਕਿ ਉਨ੍ਹਾਂ ਦੀ ਮੌਤ ਲਈ ਪ੍ਰਧਾਨ ਮੰਤਰੀ ਮੋਦੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਥਿਤੀ ਨੂੰ ਵੇਖਦਿਆਂ ਮੈਂ ਬਹੁਤ ਪਰੇਸ਼ਾਨ ਹਾਂ।
ਉਨ੍ਹਾਂ ਕਿਹਾ ਸਰਕਾਰ ਨਹੀਂ ਸੁਣ ਰਹੀ, ਇਸ ਲਈ ਮੈਂ ਕੁਰਬਾਨੀ ਦੇ ਰਿਹਾ ਹਾਂ। ਉਨ੍ਹਾਂ ਵੀਡੀਓ ਜਾਰੀ ਕਰਨ ਤੋਂ ਬਾਅਦ ਜ਼ਹਿਰ ਖਾ ਕੇ ਜਾਨ ਦੇ ਦਿੱਤੀ। ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾਂ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਮੋਦੀ ਜੀ, ਜਦੋਂ ਤੁਸੀਂਉਪਰ ਆਓਗੇ ਤਾਂ ਤੁਹਾਨੂੰ ਸਵਾਲਾਂ ਦੇ ਜਵਾਬ ਦੇਣੇ ਪੈਣਗੇ।