ਪਟਿਆਲਾ: ਨੈਸ਼ਨਲ ਸੱਕਿਲ ਕੁਆਲੀਫਿਕੇਸ਼ਨ, ਫਰੇਮਵਰਕ ਅਤੇ ਵੋਕੇਸ਼ਨਲ ਅਧਿਆਪਕਾਂ ਨੂੰ ਬਿਨਾਂ ਸ਼ਰਤ ਵੋਕੇਸ਼ਨਲ ਗਰੇਡ ਅਤੇ ਸਿੱਖਿਆ ਵਿਭਾਗ ਨਾਲ ਮਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਪਟਿਆਲਾ ਵਿਖੇ ਇੱਕ ਧਰਨਾ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਨੇ ਵੀ ਇਸ ਧਰਨੇ ਵਿੱਚ ਉਨ੍ਹਾਂ ਦਾ ਸਮਰਥਨ ਕੀਤਾ। ਇਹ ਅਧਿਆਪਕ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੰਦੇ ਹਨ ਅਤੇ ਪਿਛਲੇ ਸਮੇਂ ਤੋਂ ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰ ਦਿੱਤਾ ਜਾਵੇ।
ਅਜਿਹਾ ਹੋਣ ਨਾਲ ਉਹ ਰੈਗੂਲਰ ਅਤੇ ਉਨ੍ਹਾਂ ਦੀ ਤਨਖਾਹ ਵਧੇਗੀ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨੇ ਸਕੂਲਾਂ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਸ਼ਾਮਿਲ ਕੀਤਾ ਹੋਇਆ ਹੈ, ਜਿਸ ਕਾਰਨ ਸਰਕਾਰ ਦੇ ਕਰੋੜਾਂ ਰੁਪਏ ਇਨ੍ਹਾਂ ਕੰਪਨੀਆਂ ਨੂੰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਅਸੀਂ ਸਿੱਖਿਆ ਵਿਭਾਗ ਅਧੀਨ ਆਉਂਦੇ ਹਾਂ ਤਾਂ ਸਰਕਾਰ ਲਈ ਕਰੋੜਾਂ ਰੁਪਏ ਦੀ ਬਚਤ ਹੋ ਸਕਦੀ ਹੈ ਅਤੇ ਉਸ ਪੈਸੇ ਨਾਲ ਸਾਡੀ ਤਨਖਾਹ ਥੋੜੀ ਹੋਰ ਵਧ ਸਕਦੀ ਹੈ।
ਪੂਰੇ ਪੰਜਾਬ ਵਿਚ ਇਨ੍ਹਾਂ ਦੀ ਗਿਣਤੀ 1910 ਹੈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਇਹ ਲੋਕ ਇਥੇ ਵਿਰੋਧ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਅੱਖਾਂ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੱਲ ਪੁਲਿਸ ਮੁਲਾਜ਼ਮਾਂ ਨੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ। ਸਖਤ ਸ਼ਬਦਾਂ ਵਿਚ ਉਸ ਦੀ ਅਲੋਚਨਾ ਕਰਦੇ ਹਾਂ। ਅੱਜ ਅਸੀਂ ਇਨ੍ਹਾਂ ਅਧਿਆਪਕਾਂ ਦੇ ਨਾਲ ਖੜੇ ਹਾਂ, ਜੇ ਉਨ੍ਹਾਂ 'ਤੇ ਅੱਜ ਲਾਠੀਚਾਰਜ ਕੀਤਾ ਜਾਂਦਾ ਹੈ, ਤਾਂ ਅਸੀਂ ਸਮਝਣਗੇ ਕਿ ਸਾਡੇ 'ਤੇ ਲਾਠੀਚਾਰਜ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੇ ਪਟਿਆਲਾ ਵਿੱਚ ਪੱਕਾ ਮਾਰਚ ਕੱਢਣ ਦਾ ਐਲਾਨ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/