ਪੜਚੋਲ ਕਰੋ
Advertisement
16 ਸਾਲਾਂ ਤੋਂ ਪੜ੍ਹਾ ਰਹੇ, ਤਨਖਾਹ ਸਿਰਫ 6000, ਕੱਚੇ ਅਧਿਆਪਕਾਂ ਨੇ ਪਾਇਆ ਸਿੱਖਿਆ ਬੋਰਡ ਦਫਤਰ ਨੂੰ ਘੇਰਾ
ਪੰਜਾਬ ਦੇ ਕੱਚੇ ਅਧਿਆਪਕਾਂ ਨੇ ਅੱਜ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਇਕੱਠੇ ਹੋਏ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਮੁਹਾਲੀ: ਪੰਜਾਬ ਦੇ ਕੱਚੇ ਅਧਿਆਪਕਾਂ ਨੇ ਅੱਜ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਇਕੱਠੇ ਹੋਏ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 16 ਸਾਲਾਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਸਿਰਫ 6000 ਰੁਪਏ ਤਨਖਾਹ ਮਿਲਦੀ ਹੈ। ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੁਝ ਨਹੀਂ ਕੀਤਾ।
ਪੰਜਾਬ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਹੱਲ ਨਹੀਂ ਕੀਤਾ ਗਿਆ। ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੀ ਬਿੰਲਡਿੰਗ ਉਪਰ ਚੜ੍ਹ ਗਏ। ਵੱਡੀ ਗਿਣਤੀ ਵਿੱਚ ਅਧਿਆਪਕ ਦਫਤਰ ਬਾਹਰ ਇਕੱਠੇ ਹੋਏ ਹਨ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement