ਮੁਹਾਲੀ: ਪੰਜਾਬ ਦੇ ਕੱਚੇ ਅਧਿਆਪਕਾਂ ਨੇ ਅੱਜ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਇਕੱਠੇ ਹੋਏ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।


 


ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 16 ਸਾਲਾਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਸਿਰਫ 6000 ਰੁਪਏ ਤਨਖਾਹ ਮਿਲਦੀ ਹੈ। ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੁਝ ਨਹੀਂ ਕੀਤਾ।


 


ਪੰਜਾਬ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਹੱਲ ਨਹੀਂ ਕੀਤਾ ਗਿਆ। ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੀ ਬਿੰਲਡਿੰਗ ਉਪਰ ਚੜ੍ਹ ਗਏ। ਵੱਡੀ ਗਿਣਤੀ ਵਿੱਚ ਅਧਿਆਪਕ ਦਫਤਰ ਬਾਹਰ ਇਕੱਠੇ ਹੋਏ ਹਨ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।