ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
10 ਸਾਲਾ ਕੁੜੀ ਨੇ ਪਾਈਆਂ ਪੰਜਾਬ ਪੁਲਿਸ ਨੂੰ ਭਾਜੜਾਂ!
ਵਿਆਹਾਂ 'ਚ ਲਾੜਾ-ਲਾੜੀ ਨੂੰ ਆਸ਼ੀਰਵਾਦ ਦੇਣ ਆਏ ਰਿਸ਼ਤੇਦਾਰਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ 10 ਸਾਲ ਦੀ ਕੁੜੀ ਨੇ ਪੰਜਾਬ ਪੁਲਿਸ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਕੁੜੀ ਤੋਂ 25 ਸਾਲ ਦਾ ਨੌਜਵਾਨ ਚੋਰੀਆਂ ਕਰਵਾ ਰਿਹਾ ਹੈ।
![10 ਸਾਲਾ ਕੁੜੀ ਨੇ ਪਾਈਆਂ ਪੰਜਾਬ ਪੁਲਿਸ ਨੂੰ ਭਾਜੜਾਂ! ten year old girl thief on the rampage in ludhiana and chandigarh 10 ਸਾਲਾ ਕੁੜੀ ਨੇ ਪਾਈਆਂ ਪੰਜਾਬ ਪੁਲਿਸ ਨੂੰ ਭਾਜੜਾਂ!](https://static.abplive.com/wp-content/uploads/sites/5/2020/01/23202545/girl_thief.jpg?impolicy=abp_cdn&imwidth=1200&height=675)
ਲੁਧਿਆਣਾ: ਵਿਆਹਾਂ 'ਚ ਲਾੜਾ-ਲਾੜੀ ਨੂੰ ਆਸ਼ੀਰਵਾਦ ਦੇਣ ਆਏ ਰਿਸ਼ਤੇਦਾਰਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ 10 ਸਾਲ ਦੀ ਕੁੜੀ ਨੇ ਪੰਜਾਬ ਪੁਲਿਸ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਕੁੜੀ ਤੋਂ 25 ਸਾਲ ਦਾ ਨੌਜਵਾਨ ਚੋਰੀਆਂ ਕਰਵਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਦੇ ਨੱਕ 'ਚ ਦਮ ਹੋਇਆ ਪਿਆ ਹੈ। ਇਸ ਸ਼ਾਤਰ ਕੁੜੀ ਨੇ 24 ਦਿਨਾਂ 'ਚ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ 'ਚ ਪੰਜ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ।
ਹਾਲ ਹੀ 'ਚ ਮੁਹਾਲੀ ਤੇ ਚੰਡੀਗੜ੍ਹ 'ਚ ਤਿੰਨ ਹੋਰ ਵਾਰਦਾਤਾਂ ਕਰ ਕੁੜੀ ਨੇ ਪੁਲਿਸ ਨੂੰ ਚੁਣੌਤੀ ਦਿੱਤੀ ਹੈ। ਇਹ ਗਰੋਹ ਸ਼ਹਿਰ ਬਦਲ ਕੇ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਹੈ। ਇਹ ਦੋਵੇਂ ਮੱਧ ਪ੍ਰਦੇਸ਼ ਤੋਂ ਹਨ, ਪੁਲਿਸ ਨੂੰ ਇਹੀ ਜਾਣਕਾਰੀ ਮਿਲੀ ਹੈ। ਪੁਲਿਸ ਕੋਲ ਸੀਸੀਟੀਵੀ ਫੁਟੇਜ ਵੀ ਹੈ, ਫੇਰ ਵੀ ਦੋਵੇਂ ਪੁਲਿਸ ਨੂੰ ਚਕਮਾ ਦੇ ਫਰਾਰ ਹੋਣ 'ਚ ਕਾਮਯਾਬ ਹਨ।
ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦਾ ਕਹਿਣਾ ਹੈ ਕਿ ਗੈਂਗ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਆਹਾਂ 'ਚ ਸ਼ਾਮਲ ਲੋਕਾਂ ਨੂੰ ਆਪਣੇ ਪਰਸ ਤੇ ਕੀਮਤੀ ਚੀਜ਼ਾਂ ਨੂੰ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਅਜਿਹੇ ਮੌਕਿਆਂ 'ਚ ਰੱਝੇ ਹੋਣ ਕਰਕੇ ਚੋਰ ਆਪਣੀ ਚਾਲਾਂ 'ਚ ਕਾਮਯਾਬ ਹੋ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)