ਨੀਸ: ਫਰਾਂਸ ਦੇ ਨੀਸ ਸ਼ਹਿਰ 'ਚ ਇੱਕ ਵਿਅਕਤੀ ਨੇ ਚਾਕੂ ਨਾਲ ਕਈ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ਵਿੱਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਦਕਿ ਕਈ ਹੋਰ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਰਾਏਅਰਟਸ ਅਨੁਸਾਰ ਪੁਲਿਸ ਨੇ ਦੱਸਿਆ ਕਿ ਫਰਾਂਸ ਦੇ ਨੀਸ ਵਿੱਚ ਚਾਕੂ ਦੇ ਹਮਲੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।
ਪੰਜਾਬ 'ਤੇ ਬਿਜਲੀ ਸੰਕਟ! ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ
ਸ਼ਹਿਰ ਦੇ ਮੇਅਰ ਨੇ ਇਸ ਘਟਨਾ ਬਾਰੇ ਕਿਹਾ ਹੈ, ਜਿਸ ਤਰ੍ਹਾਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਇਹ ਅੱਤਵਾਦੀ ਹਮਲੇ ਦਾ ਸੰਕੇਤ ਕਰਦਾ ਹੈ। ਮੇਅਰ ਕ੍ਰਿਸ਼ਚੀਅਨ ਐਸਟ੍ਰੋਸੀ ਨੇ ਕਿਹਾ ਕਿ ਹਮਲੇ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।