ਸ੍ਰੀਨਗਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰੇ:
ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ‘ਚ ਐਤਵਾਰ ਨੂੰ ਸ੍ਰੀਨਗਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਕਿਹਾ ਸੀ ਕਿ
ਸ਼ਹਿਰ ਦੇ ਜੁਨੀਮਰ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।-
ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ! ਇਹ ਸਾਰੇ ਵੀਜ਼ੇ ਕੀਤੇ ਸਸਪੈਂਡ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲ ਇਲਾਕੇ ਵਿੱਚ ਅੱਤਵਾਦੀਆਂ ਦੀ ਭਾਲ ਕਰ ਰਹੇ ਸੀ, ਜਦੋਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਕਿਹਾ ਕਿ
ਪੁਲਿਸ ਵੱਲੋਂ ਵਾਰ ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਅੱਤਵਾਦੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਸਮਰਪਣ ਕਰਨ ਲਈ ਰਾਜ਼ੀ ਕਰਨ 'ਚ ਅਸਫਲ ਰਹੇ। -
1 ਕਰੋੜ ਤੱਕ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 5 ਫੀਸਦ ਦੀ ਮੌਤ
ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਅੱਤਵਾਦ ਵਿਰੋਧੀ ਅਭਿਆਨ ਵਿੱਚ ਇਸ ਸਾਲ ਹੁਣ ਤੱਕ ਸੁਰੱਖਿਆ ਬਲਾਂ ਨੇ 110 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪਿਛਲੇ ਵੀਹ ਦਿਨਾਂ ‘ਚ ਤਕਰੀਬਨ 36 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ