ਪੜਚੋਲ ਕਰੋ
ਦਿੱਲੀ ਤੋਂ ਫੜੇ ਅੱਤਵਾਦੀਆਂ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ, ਦਿੱਲੀ ਦੇ ਡੀਸੀਪੀ ਦਾ ਦਾਅਵਾ
ਦਿੱਲੀ ਪੁਲਿਸ ਨੇ ਪੰਜ ਅਜਿਹੇ ਹਥਿਆਰਬੰਦ ਸ਼ਖਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਚੁਣ-ਚੁਣ ਕੇ ਕੁਝ ਖ਼ਾਸ ਲੋਕਾਂ ਦਾ ਕਤਲ ਕਰਨਾ ਚਾਹੁੰਦੇ ਸਨ।
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਪੰਜ ਅਜਿਹੇ ਹਥਿਆਰਬੰਦ ਸ਼ਖਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਚੁਣ-ਚੁਣ ਕੇ ਕੁਝ ਖ਼ਾਸ ਲੋਕਾਂ ਦਾ ਕਤਲ ਕਰਨਾ ਚਾਹੁੰਦੇ ਸਨ। ਦਿੱਲੀ ਪੁਲਿਸ ਦੇ ਡੀਸੀਪੀ ਪ੍ਰਮੋਦ ਕੁਸ਼ਵਾਹਾ ਨੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਦਾ ਕਿਸਾਨ ਅੰਦੋਲਨ ਨਾਲ ਕੋਈ ਕੁਨੈਕਸ਼ਨ ਨਹੀਂ।
ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦੀ ਸ਼ਨਾਖ਼ਤ ਸ਼ੱਬੀਰ ਅਹਿਮਦ, ਅੱਯੂਬ ਪਠਾਨ, ਰਿਆਜ਼ ਰਾਥਰ, ਗੁਰਜੀਤ ਸਿੰਘ ਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਗ੍ਰਿਫ਼ਤਾਰ ਅੱਤਵਾਦੀਆਂ ਵਿੱਚੋਂ ਇੱਕ ਅੱਤਵਾਦੀ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਦੇ ਤਰਨ ਤਾਰਨ ’ਚ ਹੋਏ ਕਤਲ ਵਿੱਚ ਸ਼ਾਮਲ ਸੀ। ਬਲਵਿੰਦਰ ਸਿੰਘ ਨੇ ਖ਼ਾਲਿਸਤਾਨੀ ਅੱਤਵਾਦੀਆਂ ਵਿਰੁੱਧ ਲੰਮੀ ਜੰਗ ਲੜੀ ਸੀ।
ਹੁਣ ਗ੍ਰਿਫ਼ਤਾਰ ਕੀਤੇ ਗਏ ਪੰਜ ਅੱਤਵਾਦੀਆਂ ਵਿੱਚੋਂ ਦੋ ਪੰਜਾਬ ਦੇ ਤੇ ਤਿੰਨ ਕਸ਼ਮੀਰ ਦੇ ਹਨ। ਉਨ੍ਹਾਂ ਕੋਲੋਂ 3 ਪਿਸਤੌਲ, 2 ਕਿਲੋਗ੍ਰਾਮ ਹੈਰੋਇਨ ਤੇ ਗੱਡੀ ਬਰਾਮਦ ਕੀਤੇ ਗਏ ਹਨ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਇਨ੍ਹਾਂ ਅੱਤਵਾਦੀਆਂ ਦਾ ਕੁਨੈਕਸ਼ਨ ਬਾਰਡਰ ਉੱਤੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਹੈ। ਪੁਲਿਸ ਨੂੰ ਖ਼ਦਸਾ ਹੈ ਕਿ ਇਨ੍ਹਾਂ ਦੀ ਯੋਜਨਾ ਭਲਕੇ ਮੰਗਲਵਾਰ ਨੂੰ ਕਿਸਾਨਾਂ ਦੇ ‘ਭਾਰਤ ਬੰਦ’ ਦੌਰਾਨ ਕੋਈ ਗੜਬੜ ਫੈਲਾਉਣ ਦੀ ਵੀ ਹੋ ਸਕਦੀ ਸੀ।
ਪੁਲਿਸ ਸੂਤਰਾਂ ਮੁਤਾਬਕ ਪੰਜਾਬ ਦੇ ਲੋਕ ਖ਼ਾਲਿਸਤਾਨ ਦੀ ਵਿਚਾਰਧਾਰਾ ’ਚ ਕੋਈ ਵਿਸ਼ਵਾਸ ਨਹੀਂ ਰੱਖਦੇ, ਇਸੇ ਲਈ ਸਮਾਜ ਵਿਰੋਧੀ ਅਨਸਰ ਗੈਂਗਸਟਰਾਂ ਤੇ ਅਪਰਾਧੀ ਕਿਸਮ ਦੇ ਲੋਕਾਂ ਦੀ ਵਰਤੋਂ ਕਰ ਰਹੇ ਹਨ। ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਹਿਜ਼ਬੁਲ ਮੁਜਾਹਿਦੀਨ ਨਾਲ ਜੁੜੇ ਇਹ 5 ਅੱਤਵਾਦੀ ਖਾੜੀ ਦੇਸ਼ਾਂ ਵਿੱਚ ਬੈਠੇ ਪੰਜਾਬ ਦੇ ਅੱਤਵਾਦੀਆਂ ਦੇ ਇੱਕ ਲੀਡਰ ਦੇ ਸੰਪਰਕ ਵਿੱਚ ਵੀ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਧਰਮ
Advertisement