ਪੜਚੋਲ ਕਰੋ
Advertisement
ਕਿਸਾਨਾਂ ਦੀ ਸੇਵਾਦਾਰ ਬਣੀ ਆਮ ਆਦਮੀ ਪਾਰਟੀ, ਭਗਵੰਤ ਨੇ ਦੱਸਿਆ ਕੇਜਰੀਵਾਲ ਨੇ ਕਿਵੇਂ ਲਾਈ ਸੇਵਾ
ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਦਿੱਲੀ 'ਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਦਿੱਲੀ 'ਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇੱਥੋਂ ਤੱਕ ਕਿ ਕੇਜਰੀਵਾਲ ਨੇ ਆਪਣੀ ਪਾਰਟੀ ਦੇ ਸਾਰਿਆਂ ਆਗੂ ਤੇ ਵਰਕਰਾਂ ਨੂੰ ਕਿਸਾਨਾਂ ਨੂੰ ਕੋਈ ਵੀ ਸਹੂਲਤ ਦੇਣ ਲਈ ਤਿਆਰ ਰਹਿਣ ਲਈ ਕਿਹਾ ਹੈ। ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰ 'ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ, ''ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗ਼ਲਕੀ ਫ਼ੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ ਅੰਨਦਾਤਾ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਸਰਦ ਰਾਤਾਂ 'ਚ ਸੜਕਾਂ 'ਤੇ ਲੱਖਾਂ ਦੀ ਗਿਣਤੀ 'ਚ ਡਟੇ ਕਿਸਾਨਾਂ ਦੇ ਹੱਕ 'ਚ ਖੜਨਾ ਦੇਸ਼ ਦੇ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ, ਕਿਉਂਕਿ ਅੰਨਦਾਤਾ ਪੂਰੇ ਦੇਸ਼ ਵਾਸੀਆਂ ਦਾ ਪੇਟ ਭਰਦਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਾਦਾਰ ਬਣਕੇ ਆਪਣਾ ਫ਼ਰਜ਼ ਨਿਭਾਅ ਰਹੀ ਹੈ।''
ਦੇਵ ਦੀਵਾਲੀ 'ਤੇ ਮੋਦੀ ਦੇ ਸਵਾਗਤ ਲਈ ਸਜ ਰਹੀ ਕਾਸ਼ੀ, ਘਾਟਾਂ 'ਤੇ ਆਕਰਸ਼ਕ ਪੇਂਟਿੰਗ, ਦੇਖੋ ਤਸਵੀਰਾਂ
ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।
ਸੂਬਾ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿੰਨਾ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਭ ਤੋਂ ਪਹਿਲਾਂ ਜੰਤਰ ਮੰਤਰ 'ਤੇ ਧਰਨਾ ਦਿੰਦੇ ਹੋਏ ਕਾਲੇ ਕਾਨੂੰਨ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐਮਐਸਪੀ 'ਤੇ ਗਰੰਟੀ ਨਾਲ ਖਰੀਦ ਬਾਰੇ ਕਾਨੂੰਨ ਦੀ ਮੰਗ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਕਿਸਾਨ ਅੰਦੋਲਨ ਨੂੰ ਕੁਚਲਨ ਵਾਲੇ ਸੁਪਨਿਆਂ 'ਤੇ ਉਸ ਵੇਲੇ ਪਾਣੀ ਫੇਰ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ 'ਚ ਤਬਦੀਲ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement