ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅਕਾਲੀ ਦਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਬਾਲਟੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣਾਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਚੋਣ ਲੜਣ ਵਾਲੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲਈ ਵੀ ਹੁਣ ਚੋਣ ਲੜਣ ਲਈ ਰਾਹ ਪੱਧਰਾ ਦਿਖਾਈ ਦੇ ਰਿਹਾ ਹੈ। ਅੱਜ ਦਿੱਲੀ ਹਾਈਕੋਰਟ ਦੇ ਡਬਲ ਬੈਂਚ ਨੇ ਅਕਾਲੀ ਦਲ ਦੇ ਹੱਕ ‘ਚ ਫੈਂਸਲਾ ਸੁਣਾਉਂਦੇ ਹੋਏ ਪੁਰਾਣੇ ਚੋਣ ਨਿਸ਼ਾਨ 'ਤੇ ਹੀ ਚੋਣਾਂ ਲੜਣ ਦੀ ਇਜਾਜ਼ਤ ਦੇ ਦਿੱਤੀ ਹੈ।
![ਅਕਾਲੀ ਦਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਬਾਲਟੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣਾਂ The Akali Dal will get a big relief from the court and will contest the elections on the symbol of the bucket ਅਕਾਲੀ ਦਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਬਾਲਟੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣਾਂ](https://static.abplive.com/wp-content/uploads/sites/5/2019/05/23170909/sukhbir-badal.jpg?impolicy=abp_cdn&imwidth=1200&height=675)
ਸੁਖਬੀਰ ਬਾਦਲ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਚੋਣ ਲੜਣ ਵਾਲੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲਈ ਵੀ ਹੁਣ ਚੋਣ ਲੜਣ ਲਈ ਰਾਹ ਪੱਧਰਾ ਦਿਖਾਈ ਦੇ ਰਿਹਾ ਹੈ। ਅੱਜ ਦਿੱਲੀ ਹਾਈਕੋਰਟ ਦੇ ਡਬਲ ਬੈਂਚ ਨੇ ਅਕਾਲੀ ਦਲ ਦੇ ਹੱਕ ‘ਚ ਫੈਂਸਲਾ ਸੁਣਾਉਂਦੇ ਹੋਏ ਪੁਰਾਣੇ ਚੋਣ ਨਿਸ਼ਾਨ 'ਤੇ ਹੀ ਚੋਣਾਂ ਲੜਣ ਦੀ ਇਜਾਜ਼ਤ ਦੇ ਦਿੱਤੀ ਹੈ।
ਗੁਰਦੁਆਰਾ ਐਕਟ ਦੇ ਸੋਧੇ ਹੋਏ ਨਿਯਮ ਦੇ ਮੁਤਾਬਕ ਸੁਸਾਇਟੀ ਐਕਟ ਤਹਿਤ ਕੇਵਲ ਰਜਿਸਟਰਡ ਧਾਰਮਿਕ ਪਾਰਟੀਆਂ ਹੀ ਚੋਣ ਲੜਣ ਨੂੰ ਲੈ ਕੇ ਅੱਜ ਇਕ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਮੁਤਾਬਕ ਛੇ ਪਾਰਟੀਆਂ ਦਾ ਨਾਮ ਸਾਹਮਣੇ ਆਇਆ ਸੀ। ਇਸ 'ਚੋਂ ਅਕਾਲੀ ਦਲ ਬਾਦਲ ਦਾ ਨਾਮ ਹੀ ਗਾਇਬ ਸੀ। ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਵਲੋਂ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਗਿਆ। ਅਦਾਲਤ ਨੇ ਵੱਡਾ ਫੈਂਸਲਾ ਸੁਣਾਉਂਦੇ ਹੋਏ ਪਹਿਲੇ ਚੋਣ ਨਿਸ਼ਾਨ 'ਤੇ ਹੀ ਚੋਣ ਲੜਣ ਦੀ ਇਜਾਜ਼ਤ ਦਿੱਤੀ ਹੈ। ਹੁਣ ਬਾਲਟੀ ਦੇ ਚੋਣ ਨਿਸ਼ਾਨ 'ਤੇ ਅਕਾਲੀ ਦਲ ਦਿੱਲੀ ਕਮੇਟੀ ਦੀਆਂ ਚੋਣਾਂ ਲੜੇਗਾ।
ਦਿੱਲੀ ਕਮੇਟੀ ਦੀਆਂ ਚੋਣਾ ਨੂੰ ਲੈ ਕੇ ਅੱਜ ਤੋਂ ਨਾਮਜ਼ਦਗੀਆਂ ਭਰਨ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਆਖਰੀ ਤਾਰੀਖ 7 ਅਪ੍ਰੈਲ ਹੋਵੇਗੀ। 25 ਅਪ੍ਰੈਲ ਨੂੰ ਵੋਟਾਂ ਪੈਣਗੀਆਂ ਤੇ 28 ਅਪ੍ਰੈਲ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਇਸ ਵਾਰ ਚੋਣ ਮੈਦਾਨ ‘ਚ ਅਕਾਲੀ ਦਲ ਬਾਦਲ, ਅਕਾਲੀ ਦਲ ਦਿੱਲੀ ਤੋਂ ਇਲਾਵਾ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਾਲੀ ਜਾਗੋ ਪਾਰਟੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਜਥੇਬੰਦੀ, ਵਡਾਲਾ ਗਰੁੱਪ ਤੇ ਪੰਥਕ ਸੇਵਾ ਦਲ ਦੇ ਉਮੀਦਵਾਰਾਂ ‘ਚ ਮੁੱਖ ਟੱਕਰ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)