ਅੰਮ੍ਰਿਤਸਰ: ਪੰਜਾਬ ਤੋਂ ਪ੍ਰਦਰਸ਼ਨਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ।


ਹਰਿਆਣਾ ਦੀ ਕਾਰਵਾਈ ਤੋਂ ਔਖੇ ਪੰਜਾਬ ਦੇ ਲੀਡਰ, ਢੀਂਡਸਾ ਵੱਲੋਂ ਤਾਨਾਸ਼ਾਹੀ ਕਰਾਰ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜ੍ਹੀ ਹੈ ਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ 'ਚ ਪ੍ਰਬੰਧ ਕੀਤੇ ਜਾਣਗੇ।

ਹਰਿਆਣਾ ਮਗਰੋਂ ਦਿੱਲੀ ਪੁਲਿਸ ਦਾ ਐਕਸ਼ਨ, ਕਿਸਾਨਾਂ ਨੂੰ ਚੇਤਾਵਨੀ

ਇਸ ਸਬੰਧ 'ਚ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਡੀਕਲ ਸੇਵਾਵਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੀਆਂ ਟੀਮਾਂ ਸੇਵਾਵਾਂ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਮੈਡੀਕਲ ਕਾਲਜ ਤੇ ਹਸਪਤਾਲ ਵੱਲੋਂ ਤਿੰਨ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ 'ਚ ਮੁੱਢਲੀਆਂ ਸਿਹਤ ਸਹੂਲਤਾਂ ਹੋਣਗੀਆਂ, ਜੋ ਖਨੌਰੀ, ਡੱਬਵਾਲੀ ਤੇ ਸ਼ੰਭੂ ਵਿਖੇ ਸੇਵਾ ਦੇਣਗੀਆਂ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ। 

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ