ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਫਰਵਰੀ ਤੇ ਮਈ 'ਚ ਆਉਣ ਵਾਲੀਆਂ ਸ਼ਤਾਬਦੀਆਂ ਦੇ ਪ੍ਰੋਗਰਾਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਬੁਲਾਇਆ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਇਹ ਸ਼ਤਾਬਦੀ ਸਮਾਗਮ ਕਰਾਉਣ ਦਾ ਫ਼ੈਸਲਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਨਹੀਂ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨਾਲ ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਰਲ ਕੇ ਮਨਾਉਣ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਗਮ ਸਿੱਖ ਪੰਥ ਵੱਲੋਂ ਕੀਤੇ ਜਾਣ ਵਾਲੇ ਸਮਾਗਮ ਹਨ ਤੇ ਸਾਰਿਆਂ ਨੂੰ ਇਨ੍ਹਾਂ 'ਚ ਸ਼ਾਮਲ ਹੋਣਾ ਚਾਹੀਦਾ ਹੈ।
ਪੰਜਾਬ 'ਚ ਇਸ ਹਫਤੇ ਮੌਸਮ ਦਾ ਕੀ ਰਹੇਗਾ ਹਾਲ, ਕਿਤੇ ਪਵੇਗੀ ਤੇਜ਼ ਬਾਰਸ਼, ਤਾਂ ਕਿਤੇ ਚੱਲੇਗੀ ਸੀਤ ਲਹਿਰ
ਉਨ੍ਹਾਂ ਇਹ ਵੀ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਦੀ ਬੇਅਦਬੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਮਾਗਮ ਅੰਮ੍ਰਿਤਸਰ ਤੇ ਇੱਕ ਸਮਾਗਮ ਨਨਕਾਣਾ ਸਾਹਿਬ ਵਿਖੇ ਕੀਤਾ ਜਾਵੇਗਾ। ਇਸ ਮੌਕੇ ਇਕ ਵਿਸ਼ੇਸ਼ ਜਥਾ ਵੀ ਨਨਕਾਣਾ ਸਾਹਿਬ ਜਾਵੇਗਾ, ਜਿਸ 'ਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਵੀ ਸ਼ਾਮਲ ਹੋਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ, ਸ਼ਤਾਬਦੀ ਸਮਾਗਮ 'ਚ ਮੋਦੀ ਨੂੰ ਨਹੀਂ ਭੇਜਿਆ ਜਾਵੇਗਾ ਸੱਦਾ
ਏਬੀਪੀ ਸਾਂਝਾ
Updated at:
05 Jan 2021 05:14 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਫਰਵਰੀ ਤੇ ਮਈ 'ਚ ਆਉਣ ਵਾਲੀਆਂ ਸ਼ਤਾਬਦੀਆਂ ਦੇ ਪ੍ਰੋਗਰਾਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਬੁਲਾਇਆ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਇਹ ਸ਼ਤਾਬਦੀ ਸਮਾਗਮ ਕਰਾਉਣ ਦਾ ਫ਼ੈਸਲਾ ਕੀਤਾ ਗਿਆ।
- - - - - - - - - Advertisement - - - - - - - - -