ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ 'ਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ।
ਕਿਸਾਨੀ ਅੰਦੋਲਨ 'ਚ ਪਹੁੰਚੇ ਗੁਰਦਾਸ ਮਾਨ, ਅੱਗਿਓਂ ਲੋਕਾਂ ਨੇ ਕੀਤਾ ਇਹ ਹਾਲ, ਵੀਡੀਓ ਵਾਇਰਲ
ਇਸ ਤਹਿਤ ਹੀ 8 ਦਸੰਬਰ ਨੂੰ ਪੰਜਾਬ ਬੰਦ ਦਾ ਹਿੱਸਾ ਬਣੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ 'ਚ ਦਫਤਰ ਬੰਦ ਰੱਖਣ ਲਈ ਕਿਹਾ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Election Results 2024
(Source: ECI/ABP News/ABP Majha)
ਭਾਰਤ ਬੰਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ, ਇੰਝ ਦੇਣਗੇ ਸਮਰਥਨ
ਏਬੀਪੀ ਸਾਂਝਾ
Updated at:
07 Dec 2020 03:39 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।
- - - - - - - - - Advertisement - - - - - - - - -