ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਪਹਿਲੀ ਬੈਠਕ ਮਗਰੋਂ ਦੱਸੀ ਸਭ ਤੋਂ ਵੱਡੀ ਚੁਣੌਤੀ
ਏਬੀਪੀ ਸਾਂਝਾ | 19 Jan 2021 03:06 PM (IST)
ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਅੱਜ ਆਪਣੀ ਪਹਿਲੀ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਲਈ ਇੱਕ ਸਭ ਤੋਂ ਵੱਡੀ ਚੁਣੌਤੀ ਨਿਕਲ ਕੇ ਸਾਹਮਣੇ ਆਈ ਹੈ। ਕਮੇਟੀ ਨੇ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਨੂੰ ਉਨ੍ਹਾਂ ਨਾਲ ਗੱਲਬਾਤ ਲਈ ਰਾਜ਼ੀ ਕਰਨਾ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਅੱਜ ਆਪਣੀ ਪਹਿਲੀ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਲਈ ਇੱਕ ਸਭ ਤੋਂ ਵੱਡੀ ਚੁਣੌਤੀ ਨਿਕਲ ਕੇ ਸਾਹਮਣੇ ਆਈ ਹੈ। ਕਮੇਟੀ ਨੇ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਨੂੰ ਉਨ੍ਹਾਂ ਨਾਲ ਗੱਲਬਾਤ ਲਈ ਰਾਜ਼ੀ ਕਰਨਾ ਹੈ। ਕਮੇਟੀ ਦੇ ਇੱਕ ਮੈਂਬਰ ਅਨਿਲ ਘਨਵਟ ਨੇ ਕੁਝ ਅਜਿਹੀਆਂ ਗੱਲਾਂ ਕਹੀਆਂ ਜੋ ਬਹੁਤ ਮਹੱਤਵਪੂਰਨ ਹਨ। ਸੁਪਰੀਮ ਕੋਰਟ ਦੁਆਰਾ ਨਿਯੁਕਤ ਕਮੇਟੀ ਨਵੇਂ ਖੇਤੀਬਾੜੀ ਕਾਨੂੰਨਾਂ 'ਤੇ ਕਿਸਾਨਾਂ, ਕੇਂਦਰ ਸਰਕਾਰ, ਰਾਜ ਸਰਕਾਰਾਂ ਤੇ ਸਾਰੀਆਂ ਧਿਰਾਂ ਦੇ ਵਿਚਾਰਾਂ 'ਤੇ ਵਿਚਾਰ ਕਰੇਗੀ। Amit Shah meet Delhi Police: ਕਿਸਾਨਾਂ ਦੀ ਟਰੈਕਟਰ ਪਰੇਡ ਨੇ ਹਿਲਾਈ ਸਰਕਾਰ! ਪੁਲਿਸ ਹੈੱਡਕੁਆਟਰ ਪਹੁੰਚੇ ਅਮਿਤ ਸ਼ਾਹ ਕਮੇਟੀ ਮੈਂਬਰ ਸੁਪਰੀਮ ਕੋਰਟ ਨੂੰ ਪੇਸ਼ ਕਰਨ ਲਈ ਰਿਪੋਰਟ ਤਿਆਰ ਕਰਨ ਵੇਲੇ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਨਿੱਜੀ ਵਿਚਾਰਾਂ ਨੂੰ ਇੱਕ ਪਾਸੇ ਰੱਖ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਕਮੇਟੀ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਨੂੰ ਸਾਡੇ ਨਾਲ ਗੱਲਬਾਤ ਕਰਨ ਲਈ ਪ੍ਰੇਰਿਤ ਕਰਨਾ ਹੈ, ਅਸੀਂ ਹਰ ਸੰਭਵ ਕੋਸ਼ਿਸ਼ ਕਰਾਂਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ