ਚੰਡੀਗੜ੍ਹ: ਖੇਤੀਬਾੜੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦਰਮਿਆਨ ਹੁਣ ਬੀਜੇਪੀ ਕਿਸਾਨਾਂ ਨੂੰ ਸਮਝਾਉਣ ਲਈ ਨਵਾਂ ਰਾਹ ਲੱਭਿਆ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਤਕਰਾਰ ਖਤਮ ਕਰਵਾਉਣ ਲਈ ਪੰਜਾਬ ਭਾਜਪਾ ਦੇ ਲੀਡਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ। ਉਹ ਕਿਸਾਨ ਜਥੇਬੰਦੀਆਂ ਨੂੰ ਖੇਤੀਬਾੜੀ ਕਾਨੂੰਨਾਂ ਬਾਰੇ ਸਮਝਾਉਣਗੇ।


ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, 2022 ਚੋਣਾਂ 'ਚ ਲੜਨਗੇ ਉੱਤਰ ਪ੍ਰਦੇਸ਼ ਦੀਆਂ ਚੋਣਾਂ

ਫਿਰ ਵੀ ਜੇ ਉਹ ਸਹਿਮਤ ਨਹੀਂ ਹੋਏ, ਉਹ ਉਨ੍ਹਾਂ ਦੇ ਇਤਰਾਜ਼ਾਂ ਨੂੰ ਜਾਣਗੇ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਲਿਖਤੀ ਰੂਪ ਵਿੱਚ ਭੇਜਣਗੇ। ਇਹ ਫੈਸਲਾ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੋਮਵਾਰ ਨੂੰ ਸੂਬਾਈ ਆਗੂਆਂ ਨਾਲ ਮੀਟਿੰਗ ਦੌਰਾਨ ਲਿਆ ਗਿਆ। ਇਸ ਲਈ ਉਨ੍ਹਾਂ ਅਧਿਕਾਰੀਆਂ ਦੀ ਡਿਊਟੀ ਲਗਾਈ।

ਪੰਜਾਬ 'ਚ ਬਦਲੇ ਸਿਆਸੀ ਸਮੀਕਰਨ, 'ਮਿਸ਼ਨ 2022' ਲਈ ਉੱਭਰ ਰਿਹਾ ਨਵਾਂ ਸਿਆਸੀ ਮੰਚ

ਉਨ੍ਹਾਂ ਬੈਠਕ 'ਚ ਇਕ ਵਿਸ਼ੇਸ਼ ਟੀਮ ਦਾ ਗਠਨ ਵੀ ਕੀਤਾ ਜੋ ਸੋਸ਼ਲ ਮੀਡੀਆ 'ਤੇ ਪਾਰਟੀ ਖਿਲਾਫ ਚੱਲ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਜਵਾਬ ਦੇਵੇਗੀ ਤਾਂ ਜੋ ਪਾਰਟੀ ਦੇ ਅਕਸ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਹਿੰਦੂ-ਸਿੱਖਾਂ ਦੀ ਸਾਂਝ ਨੂੰ ਖਤਮ ਕਰਨਾ ਚਾਹੁੰਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ