ਤਰਨ ਤਾਰਨ: ਖੇਮਕਰਨ ਦੇ ਅਧੀਨ ਆਉਂਦੇ ਪਿੰਡ ਭੂਰਾ ਕਰੀਮ ਪੁਰਾ ਵਿੱਚ ਬੀਤੀ ਰਾਤ ਇੱਕ ਵਿਅਕਤੀ ਦੀ ਸ਼ੱਕੀ ਹਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਹਰਜੀਤ ਸਿੰਘ ਦੇ ਸ਼ੱਕੀ ਹਲਾਤਾਂ 'ਚ ਮੌਤ ਤੋਂ ਬਾਅਦ ਉਸ ਦੇ ਚਾਚਾ ਜੱਸਾ ਸਿੰਘ ਨੇ ਕਈ ਤਰ੍ਹਾਂ ਦੇ ਖੁਲਾਸੇ ਕੀਤੇ ਹਨ। 

 

ਉਸ ਨੇ ਦੱਸਿਆ ਕਿ ਉਸ ਦੇ ਭਤੀਜੇ ਦੀ ਪਤਨੀ ਹਰਪ੍ਰੀਤ ਕੌਰ ਦੇ ਘਰ ਦੇ ਸਾਹਮਣੇ ਬਣੇ ਡੇਰੇ 'ਚ ਰਹਿੰਦੇ ਬਾਬਾ ਹਰਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਜਿਸ ਕਰਕੇ ਉਸ ਦਾ ਭਤੀਜਾ ਬੁਹਤ ਦੁੱਖੀ ਸੀ। ਉਹ ਆਪਣੀ ਪਤਨੀ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ ਪਰ ਬੀਤੀ ਰਾਤ ਪਤਾ ਨਹੀਂ ਕੀ ਘਟਨਾ ਵਾਪਰੀ ਕਿ ਉਸ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ। 

 

ਮ੍ਰਿਤਕ ਦੇ ਮੂੰਹ 'ਚੋਂ ਖੂਨ ਵਗ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਖੇਮਕਰਨ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਨਾਜਾਇਜ਼ ਬਾਬਾ ਹਰਜੀਤ ਸਿੰਘ ਨਾਲ ਸਨ। ਪੁਲਿਸ ਨੇ ਧਾਰਾ 306 ਦੇ ਅਧੀਨ ਪਤਨੀ ਤੇ ਉਸ ਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।