ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਬੰਬ ਧਮਾਕਾ ਇਜ਼ਰਾਈਲ ਅਤੇ ਇਰਾਨ ਨਾਲ ਭਾਰਤ ਦੇ ਸਬੰਧਾਂ ਦੀ ਪ੍ਰੀਖਿਆ ਹੈ। ਦੋਵੇਂ ਭਾਰਤ ਦੇ ਕਰੀਬੀ ਦੋਸਤ ਹਨ। ਇਸ ਦੇ ਨਾਲ ਹੀ, ਭਾਰਤ ਲਈ ਇਹ ਮੁਸ਼ਕਲ ਸਮਾਂ ਹੈ ਕਿਉਂਕਿ ਇਸ ਹਫਤੇ ਈਰਾਨ ਦੇ ਰੱਖਿਆ ਮੰਤਰੀ ਭਾਰਤ ਦਾ ਦੌਰਾ ਕਰ ਸਕਦੇ ਹਨ। ਦਰਅਸਲ, ਏਸ਼ੀਆ ਦਾ ਸਭ ਤੋਂ ਵੱਡਾ ਏਰੋ ਅਤੇ ਡਿਫੈਂਸ ਸ਼ੋਅ ਬੁੱਧਵਾਰ ਤੋਂ ਬੰਗਲੁਰੂ 'ਚ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਇਰਾਨ ਦਾ ਰੱਖਿਆ ਮੰਤਰੀ ਸ਼ਾਮਲ ਹੋ ਸਕਦੇ ਹਨ।


ਸ਼ੁੱਕਰਵਾਰ ਨੂੰ ਦਿੱਲੀ ਦੇ ਏਪੀਜੇ ਅਬਦੁੱਲ ਕਲਾਮ ਰੋਡ ਸਥਿਤ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਬੰਬ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ਧਮਾਕੇ ਵਾਲੀ ਥਾਂ ਤੋਂ ਪੁਲਿਸ ਅਤੇ ਜਾਂਚ ਏਜੰਸੀਆਂ ਨੂੰ ਇੱਕ ਹੱਥ ਲਿਖਤ ਪੱਤਰ ਮਿਲਿਆ ਹੈ, ਜਿਸ ਵਿੱਚ ਦੋ ਇਰਾਨੀਆਂ ਦੀ ਹੱਤਿਆ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ। ਦੱਸ ਦੇਈਏ ਕਿ ਇਰਾਨ ਅਤੇ ਇਜ਼ਰਾਈਲ ਦੋਵੇਂ ਭਾਰਤ ਦੇ ਨੇੜੇ ਹੋਣ ਦੇ ਬਾਵਜੂਦ ਇਨ੍ਹਾਂ ਦੋਵਾਂ ਦੇਸ਼ਾਂ ਦਰਮਿਆਨ ਕੱਟੜ ਦੁਸ਼ਮਣੀ ਕਿਸੇ ਤੋਂ ਛੁਪੀ ਨਹੀਂ ਹੈ।

ਪੀਐਮ ਮੋਦੀ ਦੇ ਬਿਆਨ 'ਤੇ ਰਾਕੇਸ਼ ਟਿਕੈਤ ਨੇ ਦਿੱਤਾ ਜਵਾਬ, ਕਹੀ ਵੱਡੀ ਗੱਲ

ਈਰਾਨ ਦੇ ਰਾਸ਼ਟਰਪਤੀ ਨੂੰ ਇਜਰਾਇਲ ਨੂੰ ਤਹਿਰਾਨ ਨੇੜੇ ਡਰੋਨ ਹਮਲੇ ਵਿੱਚ ਇਰਾਨੀ ਪ੍ਰਮਾਣੂ ਵਿਗਿਆਨੀ ਦੀ ਹੱਤਿਆ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਅਤੇ ਬਦਲਾ ਲੈਣ ਦੀ ਗੱਲ ਕੀਤੀ ਸੀ। ਇਸ ਤੋਂ ਪਹਿਲਾਂ ਇਰਾਨ ਦਾ ਵੱਡਾ ਕਮਾਂਡਰ ਸੁਲੇਮਣੀ ਵੀ ਡਰੋਨ ਹਮਲੇ ਵਿੱਚ ਮਾਰਿਆ ਗਿਆ ਸੀ। ਅਜਿਹੀ ਸਥਿਤੀ 'ਚ ਇਹ ਮੰਨਿਆ ਜਾਂਦਾ ਹੈ ਕਿ ਚਿੱਠੀ 'ਚ ਜਿਨ੍ਹਾਂ ਦੋ ਇਰਾਨੀਆਂ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਲਿਖੀ ਹੈ, ਉਹ ਇਹ ਦੋਨੇ ਹਨ। ਹਾਲਾਂਕਿ, ਇਸ ਬਾਰੇ ਠੋਸ ਰੂਪ ਵਿੱਚ ਕੁਝ ਨਹੀਂ ਕਿਹਾ ਜਾ ਸਕਦਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ