ਫਰੀਦਾਬਾਦ: ਬਲਬਗੜ੍ਹ 'ਚ ਇੱਕ ਲੜਕੀ ਦਾ ਦੋ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਬਲਬਗੜ੍ਹ 'ਚ ਅਗਰਵਾਲ ਕਾਲਜ ਦੀ ਬੀਕਾਮ ਦੀ ਵਿਦਿਆਰਥਣ ਆਪਣਾ ਇਮਤਿਹਾਨ ਦੇਣ ਤੋਂ ਬਾਅਦ ਘਰ ਜਾ ਰਹੀ ਸੀ ਤਾਂ ਰਸਤੇ 'ਚ ਦੋ ਕਾਰ ਸਵਾਰ ਨੌਜਵਾਨਾਂ ਨੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੜਕੀ ਨੇ ਉਨ੍ਹਾਂ ਦਾ ਵਿਰੋਧ ਕੀਤਾ ਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਅਗਵਾ ਕਰਨ ਦੀ ਕੋਸ਼ਿਸ਼ 'ਚ ਨਾਕਾਮ ਰਹਿਣ ਤੇ ਨੌਜਵਾਨ ਨੇ ਲੜਕੀ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਗੋਲੀ ਮਾਰਨ ਵਾਲਾ ਨੌਜਵਾਨ ਦਾ ਨਾਂ ਤੌਫੀਕ ਹੈ ਤੇ ਪੁਲਿਸ ਨੇ ਉਸ ਨੰ ਗ੍ਰਿਫਤਾਰ ਕਰ ਲਿਆ ਹੈ। ਦੂਸਰਾ ਮੁਲਜ਼ਮ ਫਰਾਰ ਹੈ। ਪੁਲਿਸ ਨੇ ਇਸ ਮਾਮਲੇ 'ਚ ਐਸਆਈਟੀ ਗਠਿਤ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਪਹਿਲਾ ਵੀ ਅਗਵਾ ਕਰਨ ਦਾ ਮਾਮਲਾ ਦਰਜ ਹੋਇਆ ਸੀ ਪਰ ਪਰਿਵਾਰ ਨੇ ਕਾਰਵਾਈ ਨਹੀਂ ਕਰਵਾਈ। ਮ੍ਰਿਤਕਾ ਦੇ ਭਰਾ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।
ਭਰਾ ਨੇ ਦੱਸਿਆ ਕਿ 2018 'ਚ ਵੀ ਉਸ ਦੀ ਭੈਣ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜੇ ਉਸ ਸਮੇ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਦਿਨ ਨਾ ਦੇਖਣ ਨੂੰ ਮਿਲਦਾ। ਮ੍ਰਿਤਕਾ ਦੇ ਭਰਾ ਨੇ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਰਿਆਣਾ ਬੀਜੇਪੀ ਸਰਕਾਰ ਦੇ ਮੰਤਰੀ ਤੇ ਬਲਬਗੜ੍ਹ ਤੋਂ ਵਿਧਾਇਕ ਮੂਲ ਚੰਦ ਸ਼ਰਮਾ ਨੇ ਘਟਨਾ ਦੀ ਨਿੰਦਾ ਕੀਤੀ ਹੈ ਤੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ।