ਪੜਚੋਲ ਕਰੋ
Advertisement
ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ। ਇਸ ਦੌਰਾਨ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁਟਤਾ ਪ੍ਰਗਟ ਕੀਤੀ।
ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਅਨਾਜ ਸੁਰੱਖਿਆ ਵਿਰੋਧੀ ਕਰਾਰ ਦਿੰਦਿਆਂ ਚੰਨੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਧਾ ਖ਼ਤਰਾ ਹੈ। ਮੁੱਖ ਮੰਤਰੀ ਨੇ ਦ੍ਰਿੜ ਸੰਕਲਪ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੂਬੇ ਦੇ ਕਿਸਾਨਾਂ ਦੀ ਮੰਗ ਦੀ ਹਮਾਇਤ 'ਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਨੂੰ ਭਾਰਤ ਸਰਕਾਰ ਵੱਲੋਂ ਇਸ ਮੰਗ ਨੂੰ ਬਿਨਾਂ ਕਿਸੇ ਦੇਰੀ ਤੋਂ ਸਵਿਕਾਰ ਕਰ ਲੈਣਾ ਚਾਹੀਦਾ ਹੈ।
ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਦਾ ਭਰੋਸਾ ਜਿੱਤਣ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂ ਜੋ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ 'ਚ ਹਮੇਸ਼ਾ ਡਟ ਕੇ ਖੜ੍ਹੀ ਹੈ, ਜਦੋਂ ਤੋਂ ਭਾਰਤ ਸਰਕਾਰ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਉਨ੍ਹਾਂ ਉਪਰ ਥੋਪੇ ਹਨ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰਾਂ ਵਿਚ ਨਿੱਜੀ ਤੌਰ ਉਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਲਈ ਆਖਿਆ।
ਉਨ੍ਹਾਂ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲ਼ਈ ਆਖਿਆ ਤਾਂ ਕਿ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ, ਪੰਜਾਬ ਵਿਧਾਨ ਸਭਾ ਦੇ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਮਤਿਆਂ ਪ੍ਰਤੀ ਸਪੱਸ਼ਟ ਰੂਪ ਵਿਚ ਵਚਨਬੱਧਤਾ ਦੁਹਰਾ ਚੁੱਕੀ ਹੈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਭਾਰਤ ਦੇ ਸੰਵਿਧਾਨ ਮੁਤਾਬਕ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਖੇਤੀ ਕਾਨੂੰਨ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਹੱਕ ਬਣਾਉਣ ਲਈ ਆਖਿਆ।
ਕੇਂਦਰੀ ਕਾਨੂੰਨਾਂ 'ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਵਾਗਤ ਕੀਤਾ ਜੋ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦੇ ਸਰੋਕਾਰਾਂ ਦੀ ਹਾਮੀ ਭਰਦੇ ਹਨ ਅਤੇ ਕਿਸਾਨਾਂ ਦੀ ਪੀੜਾ ਅਤੇ ਰੋਸ ਦਾ ਇਜ਼ਹਾਰ ਕਰਦਾ ਹੈ।
ਸਾਰੇ ਭਾਈਵਾਲਾਂ ਨਾਲ ਖੁੱਲ੍ਹੀ ਗੱਲਬਾਤ ਕਰਨ ਅਤੇ ਸਲਾਹ-ਮਸ਼ਵਰੇ ਦਾ ਰਾਹ ਅਪਣਾਉਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਕਿਸਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਵੱਲੋਂ ਕੇਂਦਰੀ ਕਾਨੂੰਨਾਂ ਉਤੇ ਸਟੇਅ ਦੇਣ ਦੇ ਆਦੇਸ਼ ਦਾ ਸਵਾਗਤ ਹੈ ਕਿ ਜਿਸ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਪ੍ਰਵਾਨਗੀ ਵਜੋਂ ਮੰਨਦੇ ਹਨ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਅਤੇ ਉਨ੍ਹਾਂ ਦੇ ਦਰਦ ਅਤੇ ਪੀੜਾ ਦਾ ਇਜ਼ਹਾਰ ਕਰਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement