ਪੜਚੋਲ ਕਰੋ
Advertisement
ਕੈਪਟਨ ਨੇ 19 ਫਰਵਰੀ ਨੂੰ ਬੁਲਾਈ ਕੈਬਨਿਟ ਮੀਟਿੰਗ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 19 ਫਰਵਰੀ ਨੂੰ ਬੁਲਾਈ ਹੈ। ਇਹ ਮੀਟਿੰਗ 19 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫ਼ਰੰਸ ਰਾਹੀਂ ਹੋਏਗੀ। ਮੀਟਿੰਗ ਦੌਰਾਨ ਮੁੱਖ ਤੌਰ 'ਤੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਲਈ ਤਰੀਕਾਂ ਸਬੰਧੀ ਫ਼ੈਸਲਾ ਲਿਆ ਜਾਵੇਗਾ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 19 ਫਰਵਰੀ ਨੂੰ ਬੁਲਾਈ ਹੈ। ਇਹ ਮੀਟਿੰਗ 19 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫ਼ਰੰਸ ਰਾਹੀਂ ਹੋਏਗੀ। ਮੀਟਿੰਗ ਦੌਰਾਨ ਮੁੱਖ ਤੌਰ 'ਤੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਲਈ ਤਰੀਕਾਂ ਸਬੰਧੀ ਫ਼ੈਸਲਾ ਲਿਆ ਜਾਵੇਗਾ।
ਬੈਠਕ ਵਿੱਚ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਵਾਲੇ ਕੁਝ ਬਿੱਲਾਂ ਸਬੰਧੀ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ, ਜਦੋਂਕਿ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਬਜਟ ਤਜਵੀਜ਼ਾਂ ਸਬੰਧੀ ਵੀ ਗ਼ੈਰ-ਰਸਮੀ ਗੱਲਬਾਤ ਕਰ ਸਕਦੇ ਹਨ।
ਮੀਟਿੰਗ ਵਿੱਚ ਕਿਸਾਨ ਅੰਦੋਲਨ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਖਾਸਕਰ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਮੁੜ ਲਿਆਉਣ ਤੇ ਪੰਜਾਬ ਸਰਕਾਰ ਦੇ ਕੰਟਰੈਕਟ ਖੇਤੀ ਕਾਨੂੰਨ ਨੂੰ ਰੱਦ ਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement