ਪੜਚੋਲ ਕਰੋ

ਸਮੇਂ ਦਾ ਚੱਕਰ! ਕਦੇ ਵੱਜਦੇ ਸੀ ਸਲੂਟ, ਹੁਣ ਮੁਲਜ਼ਮ ਬਣ ਥਾਣੇਦਾਰ ਕੋਲ ਪੇਸ਼ ਹੋਏ ਸਾਬਕਾ ਡੀਜੀਪੀ ਸੁਮੇਧ ਸੈਣੀ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਗਾਓਂ ਜ਼ਮਾਨਤ ਮਿਲਣ ਮਗਰੋਂ ਅਦਾਲਤ ਦੇ ਨਿਰਦੇਸ਼ 'ਤੇ ਬੁੱਧਵਾਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਮਟੌਰ ਖਾਣੇ ਪਹੁੰਚੇ। ਇੱਥੇ ਜਾਂਚ ‘ਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ 50,000 ਰੁਪਏ ਦਾ ਬਾਂਡ ਭਰਿਆ ਤੇ 30 ਮਿੰਟ ਬਾਅਦ ਵਾਪਸ ਚਲੇ ਗਏ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਇਸ ਨੂੰ ਸਮੇਂ ਦਾ ਗੇੜ ਹੀ ਕਿਹਾ ਜਾ ਸਕਦੇ ਹੈ ਕਿ ਕਿਸੇ ਵੇਲੇ ਪੂਰੀ ਪੁਲਿਸ ਫੋਰਸ ਦੇ ਮੁਖੀ ਅੱਜ ਮੁਲਜ਼ਮ ਬਣ ਥਾਣੇਦਾਰ ਸਾਹਮਣੇ ਪੇਸ਼ ਹੋ ਰਹੇ ਹਨ। ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਗਾਓਂ ਜ਼ਮਾਨਤ ਮਿਲਣ ਮਗਰੋਂ ਅਦਾਲਤ ਦੇ ਨਿਰਦੇਸ਼ 'ਤੇ ਬੁੱਧਵਾਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਮਟੌਰ ਖਾਣੇ ਪਹੁੰਚੇ। ਇੱਥੇ ਜਾਂਚ ‘ਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ 50,000 ਰੁਪਏ ਦਾ ਬਾਂਡ ਭਰਿਆ ਤੇ 30 ਮਿੰਟ ਬਾਅਦ ਵਾਪਸ ਚਲੇ ਗਏ। ਸੋਮਵਾਰ ਨੂੰ ਸੁਮੇਧ ਸਿੰਘ ਸੈਣੀ ਦੀ ਅਗਾਓਂ ਜ਼ਮਾਨਤ ਪਟੀਸ਼ਨ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਮਨਜ਼ੂਰੀ ਦਿੱਤੀ ਗਈ। ਅਦਾਲਤ ਨੇ ਸੈਣੀ ਨੂੰ 7 ਦਿਨਾਂ ਦੀ ਨੋਟਿਸ ਦੀ ਮਿਆਦ ਦਿੱਤੀ ਸੀ ਤੇ ਸੈਣੀ ਨੂੰ ਇਸ ਕੇਸ ਦੀ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ ਸੀ। ਸਾਲ 1991 ‘ਚ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਕਾਰਪੋਰੇਸ਼ਨ (ਸਿਟਕੋ) ਦੇ ਕਰਮਚਾਰੀ ਬਲਵੰਤ ਸਿੰਘ ਮੁਲਤਾਨੀ ਨੂੰ 6 ਮਈ ਨੂੰ ਅਗਵਾ ਕਰਨ ਲਈ ਉਸ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ ਸੈਣੀ ਖਿਲਾਫ ਧਾਰਾ 364, 201, 344, 330, 120 ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੈਣੀ ਤੋਂ ਇਲਾਵਾ ਸਾਬਕਾ ਡੀਐਸਪੀ ਬਲਦੇਵ ਸਿੰਘ ਸੈਣੀ, ਇੰਸਪੈਕਟਰ ਸਤਬੀਰ ਸਿੰਘ, ਸਬ ਇੰਸਪੈਕਟਰ ਹਰ ਸਹਾਇ ਸ਼ਰਮਾ, ਜਗੀਰ ਸਿੰਘ ਤੇ ਅਨੂਪ ਸਿੰਘ ਅਤੇ ਏਐਸਆਈ ਕੁਲਦੀਪ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਬੇਸ਼ੱਕ ਸੈਣੀ ਨੂੰ ਅਦਾਲਤ ਤੋਂ ਅਗਾਓਂ ਜ਼ਮਾਨਤ ਦੀ ਰਾਹਤ ਮਿਲੀ ਹੈ, ਪਰ ਆਉਣ ਵਾਲੇ ਸਮੇਂ ‘ਚ ਸੈਣੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਕੈਪਟਨ ਸਰਕਾਰ 'ਚ 'ਸ਼ਰਾਬ ਧਮਾਕਾ', ਆਖਰ ਕੀ ਹੈ 600 ਕਰੋੜ ਦੇ ਘੁਟਾਲੇ ਦਾ ਸੱਚ? ਦਰਅਸਲ ਇਸ ਮਾਮਲੇ ਵਿੱਚ ਇੱਕ ਮਹਿਲਾ ਚਸ਼ਮਦੀਦ ਗਵਾਹ ਸਾਹਮਣੇ ਆਈ ਹੈ। ਪਿਛਲੇ ਹਫ਼ਤੇ ਇਸ ਕੇਸ ‘ਚ ਐਫਆਈਆਰ ਦਰਜ ਹੋਣ ਤੋਂ ਬਾਅਦ ਚਸ਼ਮਦੀਦ ਗਵਾਹ ਵਜੋਂ ਪੇਸ਼ ਹੋਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਗੁਰਸ਼ਰਨ ਕੌਰ ਮਾਨ ਨੇ ਕਿਹਾ ਕਿ
" ਉਸ ਨੇ ਬਲਵੰਤ ਸਿੰਘ ਮੁਲਤਾਨੀ ਨੂੰ 13 ਦਸੰਬਰ, 1991 ਦੀ ਸਵੇਰ ਨੂੰ ਸੈਕਟਰ 17 ਦੇ ਥਾਣੇ ‘ਚ ਦੇਖਿਆ ਸੀ। ਪੁਲਿਸ ਤਸ਼ੱਦਦ ਤੋਂ ਬਾਅਦ ਉਹ ਅਜਿਹੀ ਭੈੜੀ ਹਾਲਤ ‘ਚ ਸੀ ਕਿ ਦੋ ਕਦਮ ਚੱਲ ਵੀ ਨਹੀਂ ਸਕਦਾ ਸੀ। ਅਜਿਹੀ ਸਥਿਤੀ ‘ਚ ਉਸ ਦੇ ਫਰਾਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। "
-
ਮੋਦੀ ਸਰਕਾਰ ਦੇ ਐਲਾਨ ਤੋਂ ਕੈਪਟਨ ਨਿਰਾਸ਼, ਉਠਾਏ ਵੱਡੇ ਸਵਾਲ ਪਿਛਲੇ ਦਿਨੀਂ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਹੋਈ ਐਡਵੋਕੇਟ ਨੇ ਦੱਸਿਆ ਕਿ 1991 ਵਿੱਚ ਚੰਡੀਗੜ੍ਹ ‘ਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਦਸੰਬਰ ਵਿੱਚ ਬਲਵੰਤ ਮੁਲਤਾਨੀ ਨੂੰ ਉਸ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਸੀ। ਉਸ ਦੇ ਪਤੀ ਪ੍ਰਤਾਪ ਸਿੰਘ ਮਾਨ ਦੀ ਬਲਵੰਤ ਨਾਲ ਦੋਸਤੀ ਕਾਰਨ ਪੁਲਿਸ ਨੇ ਉਸ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸੁਮੇਧ ਸਿੰਘ ਸੈਣੀ ਦੇ ਆਦੇਸ਼ਾਂ ‘ਤੇ ਪੁਲਿਸ ਨੇ ਸੈਕਟਰ 11 ਤੇ ਸੈਕਟਰ 17 ਦੇ ਥਾਣਿਆਂ ਵਿੱਚ ਦੋਵਾਂ ਨੂੰ ਤਸੀਹੇ ਦਿੱਤੇ। ਸੈਣੀ ਨੇ 12 ਦਸੰਬਰ ਨੂੰ ਸੈਕਟਰ 17 ਥਾਣੇ ‘ਚ ਉਸ ਦੇ ਸਾਹਮਣੇ ਬਲਵੰਤ ਸਿੰਘ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ, ਜਿਸ ‘ਚ ਉਸ ਦੀ ਅੱਖ ਤੱਕ ਬਾਹਰ ਨਿਕਲ ਆਈ ਸੀ। ਅਗਲੇ ਦਿਨ ਬਲਵੰਤ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਵੇਖਿਆ। ਫਿਰ ਉਸ ਦੀ ਹਾਲਤ ਹੋਰ ਵੀ ਖ਼ਰਾਬ ਹੋ ਗਈ ਸੀ। ਪੁਲਿਸ ਨੇ ਦੋਵਾਂ ਨੂੰ ਛੇ ਦਿਨਾਂ ਲਈ ਹਿਰਾਸਤ ਵਿੱਚ ਲੈਣ ਤੋਂ ਬਾਅਦ, ਕੇਵਲ ਉਨ੍ਹਾਂ ਦੇ ਪਤੀ ਨੂੰ ਅੱਤਵਾਦੀ ਹਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਹੀ ਅਦਾਲਤ ਵਿੱਚ ਪੇਸ਼ ਕੀਤਾ ਤੇ ਬਲਵੰਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਹਿਰਾਸਤ ‘ਚੋਂ ਫਰਾਰ ਹੋ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ
10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Embed widget