ਪੜਚੋਲ ਕਰੋ
(Source: ECI/ABP News)
ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਜਲੰਧਰ ਤੋਂ ਬਣਿਆ ਸੀ ਕਿਸਾਨ ਅੰਦੋਲਨ ਦਾ ਹਿੱਸਾ
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਸੋਨੀਪਤ ਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ, ਅੱਜ ਫਿਰ ਇੱਕ ਕਿਸਾਨ ਦੀ ਕਾਰਡੀਆਿਕ ਅਰੇਸਟ ਕਾਰਨ ਮੌਤ ਹੋ ਗਈ।
![ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਜਲੰਧਰ ਤੋਂ ਬਣਿਆ ਸੀ ਕਿਸਾਨ ਅੰਦੋਲਨ ਦਾ ਹਿੱਸਾ The death of another farmer at Kundli border was part of the peasant movement from Jalandhar ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਜਲੰਧਰ ਤੋਂ ਬਣਿਆ ਸੀ ਕਿਸਾਨ ਅੰਦੋਲਨ ਦਾ ਹਿੱਸਾ](https://feeds.abplive.com/onecms/images/uploaded-images/2021/09/27/5fbc14ea68ec3988406cbde83b8e00e4_original.jpg?impolicy=abp_cdn&imwidth=1200&height=675)
death
ਸੋਨੀਪਤ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਸੋਨੀਪਤ ਕੁੰਡਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ, ਅੱਜ ਫਿਰ ਇੱਕ ਕਿਸਾਨ ਦੀ ਕਾਰਡੀਆਿਕ ਅਰੇਸਟ ਕਾਰਨ ਮੌਤ ਹੋ ਗਈ। ਕਿਸਾਨ ਦੀ ਮੌਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇਹ ਕਬਜ਼ੇ 'ਚ ਲੈ ਕੇ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀ। ਮ੍ਰਿਤਕ ਕਿਸਾਨ ਬਘੇਲਰਾਮ ਪੰਜਾਬ ਦੇ ਜਲੰਧਰ ਦਾ ਵਸਨੀਕ ਸੀ
ਅੱਜ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਸਰਹੱਦ 'ਤੇ ਕਿਸਾਨਾਂ ਦੇ ਅੰਦੋਲਨ ਨੂੰ 10 ਮਹੀਨੇ ਪੂਰੇ ਹੋ ਗਏ ਹਨ। ਇਸ ਦਰਮਿਆਨ ਲਗਾਤਾਰ ਦਿੱਲੀ ਬਾਰਡਰਾਂ ਤੋਂ ਕਿਸਾਨ ਅੰਦੋਲਨ 'ਚ ਕਿਸਾਨਾਂ ਦੀ ਮੌਤ ਦੀਆਂ ਖਬਰਾਂ ਵੀ ਆ ਰਹੀਆਂ ਹਨ। ਅੱਜ ਵੀ 54 ਸਾਲਾ ਕਿਸਾਨ ਬਘੇਲਰਾਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਸਪਸ਼ਟ ਹੋ ਸਕੇਗਾ।
ਕਿਸਾਨ ਆਗੂ ਗੁਰਨਾਮ ਸਿੰਘ ਨੇ ਦੱਸਿਆ ਕਿ ਅੱਜ ਸਾਡੇ ਜੁਝਾਰੂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਵਿੱਚ ਆਪਣੀ ਕੁਰਬਾਨੀ ਦੇ ਰਿਹਾ ਸੀ ਅਤੇ ਇਹ ਸਾਡੀ ਲਹਿਰ ਲਈ ਬਹੁਤ ਵੱਡਾ ਨੁਕਸਾਨ ਹੈ ਪਰ ਜਦੋਂ ਤੱਕ ਇਹ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਕੀਤੇ ਜਾਂਦੇ, ਉਦੋਂ ਤੱਕ ਅਸੀਂ ਅੰਦੋਲਨ ਖਤਮ ਨਹੀਂ ਕਰਾਂਗੇ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣੇ 'ਚ ਤਾਇਨਾਤ ਹੈੱਡ ਕਾਂਸਟੇਬਲ ਨੇ ਦੱਸਿਆ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਬਘੇਲਰਾਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ, ਉਸਦੀ ਲਾਸ਼ ਪੋਸਟਮਾਰਟਮ ਲਈ ਲਿਆਂਦੀ ਗਈ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)