ਕਿਸਾਨ ਅੰਦੋਲਨ 'ਚ ਇੱਕ ਹੋਰ ਕਿਸਾਨ ਦੀ ਮੌਤ, ਮੰਗਾਂ ਮੰਨਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ
ਏਬੀਪੀ ਸਾਂਝਾ | 06 Jan 2021 09:55 PM (IST)
ਅੱਜ ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਬਰਨਾਲਾ ਦੇ ਪਿੰਡ ਢਿੱਲਵਾਂ ਦੇ ਕਿਸਾਨ ਦੀ ਦਿੱਲੀ ਮੋਰਚੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ 50 ਸਾਲਾ ਕਿਸਾਨ ਨਾਜਰ ਸਿੰਘ 22 ਦਿਨਾਂ ਤੋਂ ਦਿੱਲੀ ਬਾਰਡਰ ’ਤੇ ਕਿਸਾਨੀ ਧਰਨੇ ’ਚ ਸ਼ਾਮਲ ਸੀ।
ਬਰਨਾਲਾ: ਅੱਜ ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਬਰਨਾਲਾ ਦੇ ਪਿੰਡ ਢਿੱਲਵਾਂ ਦੇ ਕਿਸਾਨ ਦੀ ਦਿੱਲੀ ਮੋਰਚੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ 50 ਸਾਲਾ ਕਿਸਾਨ ਨਾਜਰ ਸਿੰਘ 22 ਦਿਨਾਂ ਤੋਂ ਦਿੱਲੀ ਬਾਰਡਰ ’ਤੇ ਕਿਸਾਨੀ ਧਰਨੇ ’ਚ ਸ਼ਾਮਲ ਸੀ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਰਕੇ ਉਹ ਵਾਪਸ ਪਿੰਡ ਪਰਤ ਰਹੇ ਸੀ। ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ।ਪਿੰਡ ਵਾਸੀਆਂ ਅਨੁਸਾਰ ਮ੍ਰਿਤਕ ਦੇ ਸਿਰ ‘ਤੇ ਕਰੀਬ 10 ਲੱਖ ਦਾ ਕਰਜ਼ਾ ਹੈ। ਉਹ ਆਪਣੇ ਪਿੱਛੇ ਪਤਨੀ, ਇਕ ਲੜਕਾ ਅਤੇ ਇਕ ਲੜਕੀ ਛੱਡ ਗਿਆ ਹੈ। ਕਿਸਾਨ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਰਾਸ਼ੀ, ਪਰਿਵਾਰ ਦੀ ਪੂਰੀ ਕਰਜ਼ਾ ਮੁਆਫੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਫਿਲਹਾਲ ਬਰਨਾਲਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਨਕਲੀ ਵੈਕਸੀਨ ਨੂੰ ਲੈ ਕੇ ਸਾਵਧਾਨ! ਸਿਹਤ ਮੰਤਰੀ ਨੇ ਦਿੱਤੀ ਚੇਤਾਵਨੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ