ਭੋਪਾਲ: ਗਵਾਲੀਅਰ ਹਾਈ ਕੋਰਟ ਨੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਕਮਲ ਨਾਥ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਐਫਆਈਆਰ ਦਰਜ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਦੋਵਾਂ ਆਗੂਆਂ 'ਤੇ ਕੋਵਿਡ ਲਈ ਨਿਰਧਾਰਤ ਨਿਯਮਾਂ ਦੇ ਵਿਰੁੱਧ ਜਾ ਚੋਣ ਸਭਾ ਕਰ ਦਾ ਦੋਸ਼ ਹੈ।
ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ 28 ਵਿਧਾਨ ਸਭਾ ਹਲਕਿਆਂ ਵਿੱਚ 3 ਨਵੰਬਰ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਲਈ ਭਾਜਪਾ, ਕਾਂਗਰਸ ਅਤੇ ਬਸਪਾ ਲਗਾਤਾਰ ਰੈਲੀਆਂ ਕਰ ਰਹੀਆਂ ਹਨ। ਇਨ੍ਹਾਂ ਰੈਲੀਆਂ ਵਿੱਚ ਭਾਰੀ ਭੀੜ ਵੇਖੀ ਜਾ ਰਹੀ ਹੈ। ਰੈਲੀਆਂ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ।