ਅੰਮ੍ਰਿਤਸਰ: 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਹੋਵੇਗਾ, ਜਿਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ 11 ਮੈਂਬਰਾਂ ਦੀ ਚੋਣ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਇਹ ਜਾਣਕਾਰੀ ਦਿੱਤੀ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਸਬੰਧ ਵਿੱਚ ਇੱਕ ਹਾਈ ਪਾਵਰ ਕਮੇਟੀ ਬਣਾਈ ਜਾਵੇਗੀ। ਇਹ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ 'ਚ ਇਕ ਵਜੇ ਸ਼ੁਰੂ ਹੋਵੇਗਾ।


ਇਸ ਵਾਰ ਦੀਵਾਲੀ 'ਤੇ ਨਹੀਂ ਚੱਲਣਗੇ ਪਟਾਕੇ, ਕੇਜਰੀਵਾਲ ਨੇ ਇੰਝ ਕੀਤੀ ਅਪੀਲ

ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਨੂੰ ਕਮਾਈ ਦਾ ਜ਼ਰੀਆ ਨਹੀਂ ਬਣਾਇਆ ਜਾਣਾ ਚਾਹੀਦਾ। 27 ਨਵੰਬਰ ਨੂੰ ਪਾਕਿਸਤਾਨ ਜਾਣ ਵਾਲਾ ਜਥਾ ਪਾਕਿਸਤਾਨ ਸਰਕਾਰ ਨੂੰ ਮਿਲੇਗਾ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘੇ ਦਾ ਰਸਤਾ ਜਲਦੀ ਖੋਲ੍ਹਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ 15 ਨੂੰ ਮਨਾਇਆ ਜਾਵੇਗਾ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।

ਕਿਸਾਨ ਸੰਘਰਸ਼ ਨੇ ਧਾਰਿਆ ਵਿਸ਼ਾਲ ਰੂਪ, ਪੰਜਾਬ ਦੀਆਂ ਸੜਕਾਂ ਸੁੰਨਸਾਨ

17 ਨੂੰ ਗੁਰੂਦੁਆਰਾ ਮੰਝੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਇਕੱਠ ਕੀਤਾ ਜਾਵੇਗਾ ਅਤੇ ਪੇਂਟਿੰਗ ਪ੍ਰਦਰਸ਼ਨੀ ਅੱਜ ਤੋਂ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਪੂਰੇ ਸਾਲ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਅਗਲੇ ਸਾਲ 15 ਨਵੰਬਰ ਨੂੰ ਸਥਾਪਨਾ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ