ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦੇ ਸੰਬੰਧ 'ਚ ਕਿਸਾਨ ਸੰਘਰਸ਼ ਕਮੇਟੀ ਅਰਬਨ ਅਸਟੇਟ ਵਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਜੋ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਉਸ ਨੂੰ ਸਫ਼ਲ ਬਣਾਉਣ ਲਈ ਭਾਰਤ ਬੰਦ 'ਚ ਹਰ ਵਰਗ ਉਨ੍ਹਾਂ ਦਾ ਸਾਥ ਦੇਵੇ। ਉਨ੍ਹਾਂ ਕਿਹਾ ਕਿ ਇਹ ਤਿੰਨੇ ਕਾਲੇ ਕਾਨੂੰਨ ਜਿੱਥੇ ਕਿਸਾਨ ਵਿਰੋਧੀ ਹਨ, ਉੱਥੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਵੀ ਬਹੁਤ ਘਾਤਕ ਹਨ।

 

ਇਸ ਸਬੰਧ ਵਿੱਚ ਉਨ੍ਹਾਂ ਵਲੋਂ ਬਟਾਲਾ ਗਾਂਧੀ ਚੌਂਕ ਵਿੱਚ ਸਵੇਰ ਤੋਂ ਹੀ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਮਨਬੀਰ ਸਿੰਘ ਰੰਧਾਵਾ, ਰੁਪਿੰਦਰ ਸਿੰਘ ਸ਼ਾਮਪੁਰਾ, ਗੁਰਬਿੰਦਰ ਸਿੰਘ ਜੌਲੀ ਦਾ ਕਹਿਣਾ ਸੀ ਕਿ ਸੰਯੁਕਤ ਕਿਸਾਨ ਮੋਰਚੇ ਨੇ ਜੋ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਉਸ ਨੂੰ ਸਫ਼ਲ ਬਣਾਉਣ ਲਈ ਭਾਰਤ ਬੰਦ 'ਚ ਹਰ ਵਰਗ ਨੂੰ ਉਨ੍ਹਾਂ ਦਾ ਸਾਥ ਦੇਣ ਲਈ ਅਪੀਲ ਕੀਤੀ ਜਾਵੇਗੀ, ਅਨਾਓਸਮੈਂਟ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਤਿੰਨੇ ਕਾਲੇ ਕਾਨੂੰਨ ਜਿੱਥੇ ਕਿਸਾਨ ਵਿਰੋਧੀ ਹਨ, ਉੱਥੇ ਵਪਾਰੀਆਂ ਦੁਕਾਨਦਾਰਾਂ ਲਈ ਵੀ ਬਹੁਤ ਘਾਤਕ ਹਨ।

 

ਉਨ੍ਹਾਂ ਨੇ ਕਿਹਾ ਕਿ 27 ਸਤੰਬਰ ਨੂੰ ਗਾਂਧੀ ਚੌਕ 'ਚ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ 27 ਸਤੰਬਰ ਨੂੰ ਭਾਰਤ ਬੰਦ ਨੂੰ ਕਾਮਜਾਬ ਕਰਨ ਦੇ ਲਈ ਆੜਤੀਆਂ, ਦੁਕਾਨਦਾਰਾਂ, ਵਪਾਰੀਆਂ, ਉਦਯੋਗਪਤੀਆਂ, ਮਜ਼ਦੂਰ ਭਰਾਵਾਂ ਨੂੰ ਮਿਲਣ ਜ਼ਾ ਰਹੇ ਹਾਂ ਅਤੇ ਨਾਲ ਹੀ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ, ਕਿ 27 ਸਤੰਬਰ ਨੂੰ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਉਨ੍ਹਾਂ ਦਾ ਸਾਥ ਦਿਓ, ਤਾਂ ਕਿ ਕੇਂਦਰ ਸਰਕਾਰ 'ਤੇ ਹੋਰ ਦਬਾ ਬਣਾਇਆ ਜਾਵੇ। ਤੇ ਜਲਦੀ ਤੋਂ ਜਲਦੀ ਖੇਤੀ ਕਾਨੂੰਨ ਰੱਧ ਕਰਵਾਏ ਜਾ ਸਕਣ।

 

 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904