ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕੋਵਿਡ -19 ਵੈਕਸੀਨ ਦੀ ਪਹਿਲੀ ਖੁਰਾਕ ਆਪਣੀ ਰਿਹਾਇਸ਼ 'ਤੇ ਲਈ। ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਓਡੀਸ਼ਾ ਦੇ ਸੀਐਮ ਨਵੀਨ ਪਟਨਾਇਕ, ਐਨਸੀਪੀ ਮੁਖੀ ਸ਼ਰਦ ਪਵਾਰ ਸਮੇਤ ਕਈ ਨੇਤਾਵਾਂ ਨੇ ਅੱਜ ਟੀਕੇ ਦੀ ਪਹਿਲੀ ਖੁਰਾਕ ਲਈ।
ਦੂਜੇ ਪੜਾਅ ਦੀ ਟੀਕਾਕਰਨ ਮੁਹਿੰਮ ਤਹਿਤ ਅੱਜ ਤੋਂ ਸੀਨੀਅਰ ਸਿਟੀਜ਼ਨ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨੂੰ ਟੀਕਾ ਲਗਾਇਆ ਜਾ ਰਿਹਾ ਹੈ। ਟੀਕਾਕਰਣ ਲਈ, ਲੋਕ ਆਪਣੇ ਆਪ ਨੂੰ ਹੋਰ ਆਈਟੀ ਐਪਲੀਕੇਸ਼ਨਾਂ 'ਤੇ ਰਜਿਸਟਰ ਕਰ ਸਕਦੇ ਹਨ ਜਿਵੇਂ ਕਿ ਕੋਵਿਨ ਟੂ-ਪੁਆਇੰਟ ਜ਼ੀਰੋ ਪੋਰਟਲ ਜਾਂ ਅਰੋਗਿਆ ਸੇਤੂ।