ਨਵੀਂ ਦਿੱਲੀ: ਸੱਤਾਧਿਰ ਬੀਜੇਪੀ ਹੁਣ ਖੇਤੀ ਕਾਨੂੰਨਾਂ ਦੇ ਹਮਾਇਤੀ ਕਿਸਾਨਾਂ ਨੂੰ ਲਾਮਬੰਦ ਕਰ ਰਹੀ ਹੈ। ਰੋਜ਼ਾਨਾ ਬੀਜੇਪੀ ਹਮਾਇਤੀ ਕਿਸਾਨਾਂ ਦੇ ਵਫਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲ ਕੇ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਰਹੇ ਹਨ। ਅੱਜ ਉਤਰਾਖੰਡ ਦੇ ਕੁਝ ਕਿਸਾਨ ਸੰਗਠਨ ਦੇ ਲੀਡਰ ਤੋਮਰ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਪਹੁੰਚ ਰਹੇ ਹਨ। ਇਹ ਕਿਸਾਨ ਆਗੂ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਹਨ। ਇਸ ਸਬੰਧੀ ਖੇਤੀਬਾੜੀ ਮੰਤਰੀ ਨੂੰ ਇੱਕ ਪੱਤਰ ਸੌਂਪਣਗੇ।

ਉਧਰ, ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਪੇਸ਼ ਕਰਨ ਲਈ ਪੂਰਾ ਜ਼ੋਰ ਲਾ ਦਿੱਤਾ ਹੈ। ਇਸ ਬਾਰੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਕਿਸਾਨਾਂ ਨੂੰ ਪੂਰੀ ਆਜ਼ਾਦੀ ਮਿਲਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਫਸਲ ਭਾਰਤ ਵਿੱਚ ਕਿਤੇ ਵੀ ਵੇਚੀ ਜਾ ਸਕੇ, ਕੋਈ ਵੀ ਇਸ ਨੂੰ ਨਹੀਂ ਰੋਕ ਸਕੇਗਾ। ਫਸਲ ਤੇ ਕੋਈ ਵੱਖਰਾ ਟੈਕਸ ਨਹੀਂ ਲੱਗੇਗਾ। ਉਨ੍ਹਾਂ ਦੱਸਿਆ, "ਇਸ ਸਾਲ ਭਾਰਤ ਸਰਕਾਰ ਨੇ ਐਮਐਸਪੀ ਅਧੀਨ 60 ਹਜ਼ਾਰ ਕਰੋੜ ਰੁਪਏ ਦਾ ਝੋਨਾ ਖਰੀਦਿਆ, ਜਿਸ ਵਿੱਚੋਂ 60 ਪ੍ਰਤੀਸ਼ਤ ਪੰਜਾਬ ਤੋਂ ਖਰੀਦਿਆ ਗਿਆ।"

ਕਿਸਾਨ ਅੰਦੋਲਨ 'ਚ ਜਾ ਰਹੇ 3 ਨੌਜਵਾਨਾਂ ਦੇ ਕਾਰ ਸਣੇ ਨਹਿਰ 'ਚ ਡਿੱਗਣ ਦੇ ਮਾਮਲੇ 'ਚ ਨਵਾਂ ਮੋੜ

ਇਸ ਦੇ ਨਾਲ ਹੀ ਸਰਕਾਰ ਨੇ ਚੇਤਾਵਨੀ ਵੀ ਦਿੱਤੀ ਹੈ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, "ਅੱਜ ਜੇ ਕਿਸਾਨ ਅੰਦੋਲਨ ਦੀ ਆੜ ਹੇਠ ਭਾਰਤ ਨੂੰ ਤੋੜਨ ਵਾਲੇ ਟੁਕੜੇ-ਟੁਕੜੇ ਲੋਕ ਪਿੱਛੇ ਹੋ ਕੇ ਅੰਦੋਲਨ ਦੀ ਮੋਢੇ ਤੋਂ ਗੋਲੀ ਚਲਾਉਣਗੇ ਤਾਂ ਉਨ੍ਹਾਂ ਖਿਲਾਫ ਬਹੁਤ ਸਖਤ ਕਾਰਵਾਈ ਕੀਤੀ ਜਾਵੇਗੀ। ਅਸੀਂ ਇਸ ‘ਤੇ ਕੋਈ ਸਮਝੌਤਾ ਨਹੀਂ ਕਰਾਂਗੇ।"

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਲਾਇਆ ਪੂਰਾ ਟਿੱਲ? ਬਾਰਡਰ ਤੋਂ ਤਸਵੀਰਾਂ ਆਈਆਂ ਸਾਹਮਣੇ

ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਪ੍ਰਮੁੱਖ ਲੋਕ ਅੱਜ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਸਿਰਫ ਵਿਰੋਧ ਕਰਨ ਲਈ ਹੀ ਇਸ ਦਾ ਵਿਰੋਧ ਕਰ ਰਹੇ ਹਨ। ਪਹਿਲਾਂ, ਉਹੀ ਲੋਕ ਇਨ੍ਹਾਂ ਸੁਧਾਰਾਂ ਦੀ ਜ਼ਰੂਰਤ ਮਹਿਸੂਸ ਕਰ ਰਹੇ ਸਨ। ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਿਸਾਨੀ ਲਈ ਖੇਤੀਬਾੜੀ ਕਾਨੂੰਨ ਲਾਭਕਾਰੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ