ਸ੍ਰੀ ਹਰਮੰਦਿਰ ਸਾਹਿਬ ‘ਚ ਲੌਕਡਾਊਨ ਦੇ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕਰ ਸ਼ਰਧਾਲੂਆਂ ਨੂੰ ਖਵਾਇਆ ਲੰਗਰ, ਤਾਂ ਕੈਪਟਨ ਨੇ ਕਹੀ ਇਹ ਵੱਡੀ ਗੱਲ

ਏਬੀਪੀ ਸਾਂਝਾ Updated at: 09 Jun 2020 06:39 AM (IST)

ਸੋਮਵਾਰ ਨੂੰ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਦੁਬਾਰਾ ਖੁੱਲ੍ਹਣ ਦੌਰਾਨ ਪੰਜਾਬ ਸਰਕਾਰ ਦੇ ਤਾਲਾਬੰਦ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਲੰਗਰ ਲਗਾਏ ਗਏ ਤੇ ਪ੍ਰਸ਼ਾਦ ਵੰਡਿਆ ਗਿਆ।

NEXT PREV
ਅੰਮ੍ਰਿਤਸਰ: ਸੋਮਵਾਰ ਨੂੰ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਦੁਬਾਰਾ ਖੁੱਲ੍ਹਣ ਦੌਰਾਨ ਪੰਜਾਬ ਸਰਕਾਰ ਦੇ ਤਾਲਾਬੰਦ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਲੰਗਰ ਲਗਾਏ ਗਏ ਤੇ ਪ੍ਰਸ਼ਾਦ ਵੰਡਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਦਾ ਬਚਾਅ ਕਰਦੇ ਹੋਏ ਸਾਹਮਣੇ ਆਏ ਅਤੇ ਕਿਹਾ ਕਿ

ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਕਿਸੇ ਧਰਮ ਦੇ ਵਿਸ਼ਵਾਸਾਂ ਅਤੇ ਰੀਤੀ ਰਿਵਾਜਾਂ ਵਿੱਚ ਦਖਲ ਅੰਦਾਜ਼ੀ ਵਿੱਚ ਭਰੋਸਾ ਨਹੀਂ ਕੀਤਾ।-


ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ

ਇਹ ਫੈਸਲਾ ਕੇਂਦਰ ਸਰਕਾਰ ਨੇ ਲਿਆ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਇਕ ਅਟੁੱਟ ਅੰਗ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਕਾਰਨ ਰਾਜ ਸਰਕਾਰ ਮਜ਼ਬੂਰ​​ ਹੈ।-




ਇਸਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ‘ਤੇ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ ਲਾਇਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਵਿੰਦ ਸਿੰਘ ਲੌਂਗੋਵਾਲ ਨੇ ਐਤਵਾਰ ਨੂੰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਧਾਰਮਿਕ ਸਥਾਨਾਂ 'ਤੇ ਪ੍ਰਸ਼ਾਦ ਅਤੇ ਲੰਗਰ ਸੰਬੰਧੀ ਇਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਜ਼ਰਸਾਨੀ ਕਰਨ।

ਦਿਸ਼ਾ ਨਿਰਦੇਸ਼ਾਂ ਅਨੁਸਾਰ ਧਾਰਮਿਕ ਸਥਾਨਾਂ 'ਤੇ ਪ੍ਰਸ਼ਾਦ, ਭੋਜਨ ਜਾਂ ਲੰਗਰ ਦੀ ਵੰਡ ਨਹੀਂ ਕੀਤੀ ਜਾਏਗੀ। ਐਸਜੀਪੀਸੀ ਨੇ ਕਿਹਾ ਕਿ ਉਸ ਨੇ ਕਮਿਊਨਿਟੀ ਰਸੋਈ ਕੇਂਦਰ ‘ਚ ਪੂਰੀ ਸਵੱਛਤਾ ਨੂੰ ਯਕੀਨੀ ਬਣਾਇਆ ਹੈ।

ਇਸ ਦੌਰਾਨ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਢਾਈ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਹੋਰ ਧਾਰਮਿਕ ਸਥਾਨਾਂ ਅਤੇ ਸ਼ਾਪਿੰਗ ਮਾਲ ਵੀ ਖੋਲ੍ਹੇ ਗਏ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

- - - - - - - - - Advertisement - - - - - - - - -

© Copyright@2024.ABP Network Private Limited. All rights reserved.