ਫਾਜ਼ਿਲਕਾ:  ਫਾਜ਼ਿਲਕਾ ਦੇ ਪਿੰਡ ਹੀਰਾਂ ਵਾਲੀ ਵਿੱਚ ਲੱਗਣ ਜਾ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਅੱਜ 27 ਦਿਨ ਤੋਂ ਧਰਨਾ ਚੱਲ ਰਿਹਾ ਹੈ। ਇਸ ਦੇ ਚਲਦਿਆਂ ਅੱਜ  ਫਾਜ਼ਿਲਕਾ ਸ਼ਹਿਰ ਨੂੰ ਦੁਪਹਿਰ ਤੱਕ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਬੰਦ ਰੱਖਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਬਾਜ਼ਾਰਾਂ ਵਿੱਚ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬੰਦ ਦੌਰਾਨ ਸਾਰੇ ਦੁਕਾਨਦਾਰਾਂ ਅਤੇ ਮੈਡੀਕਲ ਸਟੋਰ ਵਾਲਿਆਂ ਨੇ ਵੀ ਪੂਰਾ ਸਮਰਥਨ ਦਿੱਤਾ ਹੈ। 


 


ਉਨ੍ਹਾਂ ਮੰਗ ਕੀਤੀ ਹੈ ਦੀ ਸ਼ਰਾਬ ਫੈਕਟਰੀ ਨੂੰ ਬੰਦ ਕੀਤਾ ਜਾਵੇ।ਪ੍ਰਦਰਸ਼ਨਕਾਰੀਆਂ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ 27 ਦਿਨਾਂ ਤੋਂ  ਪੰਜਾਬ ਰਾਜਸਥਾਨ ਹਾਈਵੇਅ ਨੂੰ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਬੰਦ ਕੀਤਾ ਹੋਇਆ ਹੈ। ਪਰ ਪ੍ਰਸ਼ਾਸਨ ਦੁਆਰਾ ਕੋਈ ਵੀ ਸਖਤ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਕਰ ਰਹੀ ਹੈ। 


ਇਹ ਵੀ ਪੜ੍ਹੋ:


ਸ਼ਤਾਬਦੀ ਐਕਸਪ੍ਰੈੱਸ ਦੇ ਕੋਚ 'ਚ ਲੱਗੀ ਭਿਆਨਕ ਅੱਗ, ਪੂਰਾ ਕੋਚ ਅੱਗ ਦੀਆਂ ਲਪਟਾਂ ਦੀ ਚਪੇਟ 'ਚ


ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਫੈਕਟਰੀ ਨੂੰ ਮੁਕੰਮਲ ਤੌਰ 'ਤੇ ਬੰਦ ਨਹੀਂ ਕੀਤਾ ਜਾਂਦਾ ਓਦੋਂ ਤੱਕ ਉਨ੍ਹਾਂ ਦਾ ਇਹ ਪ੍ਰਦਰਸ਼ਨ ਜਾਰੀ ਰਹੇਗਾ। ਅੱਜ ਵੀ ਪੂਰੇ ਫਾਜ਼ਿਲਕਾ ਦੇ ਦੁਕਾਨਦਾਰਾਂ ਨੇ ਦੁਪਹਿਰ ਤੱਕ ਆਪਣੀਆ ਦੁਕਾਨਾਂ ਬੰਦ ਰੱਖ ਕੇ ਇਸ ਸ਼ਰਾਬ ਫੈਕਟਰੀ 'ਤੇ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਅਸੀ ਵੀ ਓਦੋਂ ਤੱਕ ਵਿਰੋਧ ਪ੍ਰਦਰਸ਼ਨ ਕਰਦੇ ਰਹਾਂਗੇ ਜਦੋਂ ਤੱਕ ਇਸ ਫੈਕਟਰੀ ਦਾ ਉਸਾਰੀ ਕਾਰਜ ਪੂਰਨ ਤੌਰ 'ਤੇ ਬੰਦ ਨਹੀਂ ਕਰਵਾਇਆ ਜਾਵੇਗਾ। 


 


ਇਹ ਵੀ ਪੜ੍ਹੋ:


NEET 2021 Exam Date: ਮੈਡੀਕਲ ਦਾਖਲਾ ਪ੍ਰੀਖਿਆ ਨੀਟ ਦੀ ਤਰੀਕ ਦਾ ਐਲਾਨ


ਅੰਮ੍ਰਿਤਸਰ 'ਚ ਨਜਾਇਜ਼ ਸ਼ਰਾਬ ਦੀ ਮਿਨੀ ਡਿਸਟਿਲਰੀ ਦਾ ਪਰਦਾਫਾਸ਼, ਵੱਡੀ ਮਾਤਰਾ 'ਚ ਨਜਾਇਜ ਸ਼ਰਾਬ ਤੇ ਲਾਹਣ ਬਰਾਮਦ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904