ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਲੋਕ ਮਹਿੰਗਾਈ ਦਾ ਸਾਹਮਣਾ ਕਰ ਰਹੇ ਹਨ ਅਤੇ ਮੋਦੀ ਸਰਕਾਰ ਟੈਕਸ ਵਸੂਲਣ ਵਿੱਚ ਲੱਗੀ ਹੋਈ ਹੈ।


ਸਾਬਕਾ ਕਾਂਗਰਸ ਪ੍ਰਧਾਨ ਨੇ ਇਹ ਟਿੱਪਣੀ ਇਕ ਹਫ਼ਤੇ ਵਿਚ ਚੌਥੀ ਵਾਰ ਕੀਮਤਾਂ 'ਚ ਹੋਏ ਵਾਧੇ ਤੋਂ ਇਕ ਦਿਨ ਬਾਅਦ ਕੀਤੀ, ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਰਬੋਤਮ ਪੱਧਰ 'ਤੇ ਪਹੁੰਚ ਗਈਆਂ। ਗਾਂਧੀ ਨੇ ਟਵੀਟ ਕੀਤਾ, "ਮੋਦੀ ਜੀ ਨੇ ਜੀਡੀਪੀ - ਗੈਸ, ਡੀਜ਼ਲ ਅਤੇ ਪੈਟਰੋਲ ਵਿੱਚ ਬਹੁਤ ਵਾਧਾ ਕੀਤਾ ਹੈ।"



ਕਿਸਾਨ ਦੀ ਸੜੀ ਹੋਈ ਲਾਸ਼ ਜੰਗਲ 'ਚ ਰੁੱਖ ਨਾਲ ਬੰਨੀ ਮਿਲੀ, ਆਖਰ ਕਿਸ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਪੁਲਿਸ

ਉਨ੍ਹਾਂ ਕਿਹਾ, “ਲੋਕ ਮਹਿੰਗਾਈ ਤੋਂ ਪਰੇਸ਼ਾਨ ਹਨ ਅਤੇ ਮੋਦੀ ਸਰਕਾਰ ਟੈਕਸ ਵਸੂਲਣ 'ਚ ਲੱਗੀ ਹੋਈ ਹੈ।” ਦਸ ਦਈਏ ਕਿ ਕੀਮਤਾਂ 'ਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ ਦਿੱਲੀ 'ਚ 85.70 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 92.28 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਦਿੱਲੀ 'ਚ 75.88 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 82.66 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ