ਚੰਡੀਗੜ੍ਹ: ਮਾਨਸੂਨ 'ਚ ਗਰਮੀ ਤੋਂ ਰਾਹਤ ਦੇਣ ਲਈ ਬਾਰਸ਼ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਪੰਜ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ।
ਦਿਨ ਸਮੇਂ ਤਾਪਮਾਨ 35 ਡਿਗਰੀ ਤੇ ਰਾਤ ਦੇ ਆਸ ਪਾਸ 25 ਡਿਗਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 14 ਤੋਂ 17 ਜੁਲਾਈ ਤੱਕ ਦਰਮਿਆਨ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਜਦਕਿ 18 ਤੋਂ 19 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਨਾਜਾਇਜ਼ ਹਿਰਾਸਤ 'ਚ ਰੱਖਣਾ ਪਿਆ ਮਹਿੰਗਾ, ਡੀਐਸਪੀ ਸਣੇ 6 ਪੁਲਿਸ ਮੁਲਾਜ਼ਮਾਂ 'ਤੇ ਕੇਸ ਦਰਜ
ਬਾਰਸ਼ ਦੌਰਾਨ ਹਨੇਰੀ ਆਉਣ ਦੀ ਭਾਰੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਜਲੰਧਰ ਖੇਤਰ ਨੂੰ ਫਾਇਦਾ ਹੋਵੇਗਾ।
ਅਗਲੇ ਪੰਜ ਦਿਨ ਹੋਏਗੀ ਬਾਰਸ਼, ਮੌਸਮ ਵਿਭਾਗ ਦੀ ਭਵਿੱਖਬਾਣੀ
ਏਬੀਪੀ ਸਾਂਝਾ
Updated at:
14 Jul 2020 10:06 AM (IST)
ਮਾਨਸੂਨ 'ਚ ਗਰਮੀ ਤੋਂ ਰਾਹਤ ਦੇਣ ਲਈ ਬਾਰਸ਼ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਪੰਜ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ।
- - - - - - - - - Advertisement - - - - - - - - -