ਜਲੰਧਰ/ਹੁਸ਼ਿਆਰਪੁਰ: ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ 'ਚ ਨਿਰੰਤਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਅੱਜ ਵੀ ਜਲੰਧਰ 'ਚ ਲਗਭਗ 6 ਮਹੀਨਿਆਂ ਬਾਅਦ 510 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 5 ਮੌਤਾਂ ਹੋਈਆਂ ਹਨ।

 

ਜਲੰਧਰ ਦੇ ਨੋਡਲ ਅਫਸਰ ਡਾ. ਟੀਪੀ ਸਿੰਘ ਅਨੁਸਾਰ ਕੇਸਾਂ ਵਿੱਚ ਵਾਧਾ ਹੋਣ ਦਾ ਕਾਰਨ ਇਹ ਹੈ ਕਿ ਲੋਕਾਂ ਦਾ ਜਾਗਰੂਕ ਨਹੀਂ ਹੋਣਾ ਹੈ। ਕਿਉਂਕਿ ਇਕ ਸਾਲ ਪਹਿਲਾਂ ਲੋਕ ਕੋਰੋਨਾ ਤੋਂ ਬਚਣ ਲਈ ਕੋਵਿਡ -19 ਦੇ ਨਿਯਮਾਂ ਦੀ ਪਾਲਣਾ ਕਰ ਰਹੇਸੀ, ਪਰ ਹੁਣ ਅਜਿਹਾ ਨਹੀਂਹੋ ਰਿਹਾ। 

 

ਉਧਰ ਹੁਸ਼ਿਆਰਪੁਰ 'ਚ 3016 ਨਵੇਂ ਸੈਪਲ ਲਏ ਗਏ ਹਨ ਅਤੇ 1719 ਸੈਂਪਲ ਦੀ ਰਿਪੋਟ ਪ੍ਰਾਪਤ ਹੋਣ ਤੋਂ ਬਾਅਦ 152 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ ਪਾਏ ਗਏ ਹਨ। ਇਨ੍ਹਾਂ ਨਵੇਂ ਕੇਸਾਂ ਨਾਲ ਕੁੱਲ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 10872 ਹੋ ਗਈ ਹੈ। 

 

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 356126 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 339432 ਸੈਂਪਲ ਨੈਗਟਿਵ, 7483 ਸੈਪਲਾਂ ਦਾ ਰਿਪੋਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੈਸਾਂ ਦੀ ਗਿਣਤੀ 1338 ਹੈ ਜਦਕਿ 9705 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 429 ਹੈ। 

 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904