ਪੜਚੋਲ ਕਰੋ

ਕਿਸਾਨ ਅੰਦੋਲਨ ਬਦਲੇਗਾ ਪੰਜਾਬ ਦੀ ਸਿਆਸਤ, ਕੈਪਟਨ ਵੱਲੋਂ ਹੀਰੋ ਬਣਨ ਦੀ ਕੋਸ਼ਿਸ਼, ਅਕਾਲੀ ਦਲ ਲਈ ਨਵੀਂ ਵੰਗਾਰ

ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਢ ਸਾਲ ਹੀ ਬਾਕੀ ਹੈ। ਅਜਿਹੇ 'ਚ ਕਿਸਾਨੀ ਅੰਦੋਲਨ ਸਿਆਸੀ ਲੀਡਰਾਂ ਲਈ ਇੱਕ ਮੌਕੇ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜ਼ਾਹਿਰ ਤੌਰ 'ਤੇ ਸਾਰੀਆਂ ਸਿਆਸੀ ਪਾਰਟੀਆਂ ਇਸ ਮੌਕੇ ਕਿਸਾਨਾਂ ਦਾ ਸਾਥ ਦੇ ਕੇ ਆਪਣੀ ਵਿਗੜਿਆ ਅਕਸ ਸੁਧਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਢ ਸਾਲ ਹੀ ਬਾਕੀ ਹੈ। ਅਜਿਹੇ 'ਚ ਕਿਸਾਨੀ ਅੰਦੋਲਨ ਸਿਆਸੀ ਲੀਡਰਾਂ ਲਈ ਇੱਕ ਮੌਕੇ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜ਼ਾਹਿਰ ਤੌਰ 'ਤੇ ਸਾਰੀਆਂ ਸਿਆਸੀ ਪਾਰਟੀਆਂ ਇਸ ਮੌਕੇ ਕਿਸਾਨਾਂ ਦਾ ਸਾਥ ਦੇ ਕੇ ਆਪਣੀ ਵਿਗੜਿਆ ਅਕਸ ਸੁਧਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਬੇਸ਼ਕ ਉਨ੍ਹਾਂ ਆਪ ਸੱਤਾ 'ਚ ਹੁੰਦੀਆਂ ਲੋਕਾਂ ਲਈ ਕੁਝ ਚੰਗਾ ਕੀਤਾ ਹੋਵੇ ਜਾਂ ਨਾ, ਪਰ ਇਹ ਮੌਕੇ ਨਾ ਗਵਾਉਂਦਿਆਂ ਉਹ ਲੋਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਗੱਲ ਜੇਕਰ ਕਿਸਾਨ ਬਿੱਲ ਪਾਸ ਹੋਣ ਤੋਂ ਸ਼ੁਰੂ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਅੱਡੀ-ਚੋਟੀ ਦਾ ਜ਼ੋਰ ਲਾ ਦਿੱਤਾ ਇਹ ਸਾਬਤ ਕਰਨ ਲਈ ਕਿ ਉਹ ਕਿਸੇ ਵੀ ਕੀਮਤ 'ਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੇ ਹਨ। ਅਕਾਲੀ ਦਲ ਵੱਲੋਂ ਹਰਸਿਮਰਤ ਬਾਦਲ ਦਾ ਕੇਂਦਰੀ ਮੰਤਰੀ ਵਜੋਂ ਦਿੱਤਾ ਅਸਤੀਫਾ ਬਲੀਦਾਨ ਵਾਂਗ ਪੇਸ਼ ਕੀਤਾ ਗਿਆ। ਇੰਨਾ ਹੀ ਨਹੀਂ ਨੂੰਹ ਮਾਸ ਦਾ ਰਿਸ਼ਤਾ ਕਹਾਉਣ ਵਾਲੀ ਆਪਣੀ ਭਾਈਵਾਲ ਬੀਜੇਪੀ ਨਾਲ ਗਠਜੋੜ ਤੱਕ ਤੋੜ ਦਿੱਤਾ ਪਰ ਲੋਕਾਂ ਵੱਲੋਂ ਇਸ ਨੂੰ ਕੁਝ ਖਾਸ ਹੁੰਗਾਰਾ ਨਹੀਂ ਮਿਲਿਆ, ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਅਕਾਲੀ ਦਲ ਤੋਂ ਕਾਫ਼ੀ ਨਾਰਾਜ਼ ਸੀ। ਜਨਤਾ ਨੇ ਅਜਿਹਾ ਕਰਨਾ ਅਕਾਲੀ ਦਲ ਦੀ ਮਹਿਜ਼ ਇੱਕ ਰਾਜਨੀਤਕ ਚਾਲ ਹੀ ਸਮਝਿਆ। ਹੁਣ ਜਿਸ ਢੰਗ ਨਾਲ ਕਾਂਗਰਸ ਇਸ ਅੰਦੋਲਨ ਨੂੰ ਲੈ ਕੇ ਕੇਂਦਰ 'ਤੇ ਹਮਲਾਵਰ ਹੈ, ਪਾਰਟੀ ਆਪਣੇ ਸਿਆਸੀ ਫਾਇਦਿਆਂ ਦੇ ਮੱਦੇਨਜ਼ਰ ਅਕਾਲੀ ਦਲ ਨੂੰ ਪਛਾੜਦੀ ਨਜ਼ਰ ਆ ਰਹੀ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ ਦੀ ਗਰੰਟੀ ਦੀ ਮੰਗ ਕਰ ਰਹੇ ਹਨ। ਇਹ ਤਿੰਨੋਂ ਖੇਤੀਬਾੜੀ ਕਾਨੂੰਨ ਪੂਰੇ ਦੇਸ਼ ਵਿੱਚ ਲਾਗੂ ਹਨ, ਪਰ ਵੱਧ ਤੋਂ ਵੱਧ ਅੰਦੋਲਨ ਦੀ ਹਵਾ ਪੰਜਾਬ ਤੇ ਹਰਿਆਣਾ ਵਿੱਚ ਹੈ। ਪੰਜਾਬ ਦੀ ਕਾਂਗਰਸ ਸਰਕਾਰ ਤੇ ਹਰਿਆਣਾ ਦੇ ਕਾਂਗਰਸੀ ਆਗੂ ਇਸ ਲਹਿਰ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਇੱਥੋਂ ਤਕ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵਿੱਟਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਸਿੱਧੇ ਹੋ ਤੁਰੇ। Pfizer Corona Vaccine Update: ਖ਼ਤਮ ਹੋਇਆ ਇੰਤਜ਼ਾਰ, ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ, ਹੁਣ ਸ਼ੁਰੂ ਹੋ ਜਾਵੇਗੀ ਵੈਕਸੀਨੇਸ਼ਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ‘ਤੇ ਹਮਲਾ ਬੋਲਿਆ ਤੇ ਇਥੋਂ ਤੱਕ ਕਹਿ ਦਿੱਤਾ ਕਿ ਉਹ ਹੁਣ ਖੱਟਰ ਨਾਲ ਗੱਲ ਨਹੀਂ ਕਰਨਗੇ। ਹਰਿਆਣਾ ਦੇ ਕਾਂਗਰਸੀ ਆਗੂ ਵੀ ਇਸ ਅੰਦੋਲਨ ਨੂੰ ਅੱਗੇ ਵਧਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਲੈ ਕੇ ਕਾਂਗਰਸ ਦੇ ਜਨਰਲ ਸੱਕਤਰ ਰਣਦੀਪ ਸੁਰਜੇਵਾਲਾ ਤੱਕ, ਉਹ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਿਆਨ ਦੇ ਰਹੇ ਹਨ ਤੇ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਤੋਂ ਲੈ ਕੇ ਹਰਿਆਣਾ ਦੀ ਖੱਟਰ ਸਰਕਾਰ ਤੱਕ ਹਮਲੇ ਕਰ ਰਹੇ ਹਨ। ਭਾਜਪਾ ਆਗੂਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। Chalo Delhi: ਸਰਕਾਰ ਦੇ ਤੇਵਰ ਵੇਖ ਕਿਸਾਨਾਂ ਨੂੰ ਚੜ੍ਹਿਆ ਗੁੱਸਾ! ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਕੀਤਾ ਕੂਚ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪਹਿਲਾਂ ਹੀ ਖੇਤੀ ਨਾਲ ਜੁੜੇ ਆਰਡੀਨੈਂਸਾਂ ਵਿਰੁੱਧ ਵਿਧਾਨ ਸਭਾ ਤੋਂ ਮਤੇ ਪਾਸ ਕਰਨ ਤੇ ਆਪਣੇ ਆਪ ਨੂੰ ਕਿਸਾਨਾਂ ਦੀ ਹਮਦਰਦ ਐਲਾਨ ਕਰਨ ਦੀ ਕਵਾਇਦ ਕਰ ਚੁੱਕੀ ਹੈ। ਹੁਣ ਉਹ ਕਿਸਾਨ ਅੰਦੋਲਨ ਦੇ ਸਮਰਥਨ 'ਚ ਖੁੱਲ੍ਹ ਕੇ ਖੜ੍ਹੀ ਹੈ। ਇਸ ਕਾਰਨ ਅਕਾਲੀ ਦਲ ਦੇ ਸਾਹਮਣੇ ਵੱਡੀ ਚੁਣੌਤੀ ਇਹ ਹੈ ਕਿ ਕਿਵੇਂ ਉਹ ਇਸ ਲੜਾਈ ਵਿੱਚ ਕਾਂਗਰਸ ਨਾਲੋਂ ਆਪਣੀ ਵੱਡੀ ਸ਼ਮੂਲੀਅਤ ਸਾਬਤ ਕਰ ਸਕਦੇ ਹਨ ਜਿਸ ਤਰ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਸਿਹਰਾ ਲੈਣ ਦੇ ਮਾਮਲੇ ਵਿੱਚ ਉਹ ਉਸ ਵੇਲੇ ਦੇ ਕਾਂਗਰਸ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਰਾਬਰ ਖੜ੍ਹੇ ਸੀ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਨਾਲ ਪੰਜਾਬ ਦੀਆਂ ਸਿਆਸੀ ਸਮੀਰਕਰਨਾਂ ਬਦਲਣਗੀਆਂ। ਖਾਸਕਰ ਕਿਸਾਨ ਜਥੇਬੰਦੀਆਂ ਇਸ ਅੰਦੋਲਨ ਵਿੱਚੋਂ ਤਾਕਤਵਾਰ ਬਣ ਕੇ ਉੱਭਰੀਆਂ ਹਨ। ਇਸ ਤੋਂ ਇਲਾਵਾ ਸੰਘਰਸ਼ ਦੀ ਰਾਜਨੀਤੀ ਦੀ ਵਾਪਸੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਆਏਗੀ ਜਿਸ ਦਾ ਅਸਰ ਮੌਜੂਦਾ ਸਿਆਸੀ ਦਲਾਂ ਉੱਪਰ ਵੀ ਪਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget