ਨਵੀਂ ਦਿੱਲੀ: ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਜ਼ਾਦੀ ਦਿਹਾੜੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਓਲੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 74 ਵੇਂ ਸੁਤੰਤਰਤਾ ਦਿਹਾੜੇ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ ਦੋਵਾਂ ਦੇਸ਼ਾਂ ਨੇ ਕੋਰੋਨਾਵਾਇਰਸ ਮਹਾਂਮਾਰੀ ਦੇ ਪ੍ਰਭਾਵ ਨੂੰ ਘਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸੰਦਰਭ ਵਿੱਚ ਆਪਸੀ ਏਕਤਾ ਦਾ ਪ੍ਰਗਟਾਵਾ ਕੀਤਾ। ਪੀਐਮ ਮੋਦੀ ਨੇ ਇਸ ਸੰਬੰਧ 'ਚ ਨੇਪਾਲ ਨੂੰ ਭਾਰਤ ਦੀ ਨਿਰੰਤਰ ਸਹਾਇਤਾ ਦੀ ਪੇਸ਼ਕਸ਼ ਕੀਤੀ।
ਆਜ਼ਾਦੀ ਦਿਹਾੜੇ 'ਤੇ ਕੈਪਟਨ ਦੇ ਵੱਡੇ ਐਲਾਨ, 6 ਲੱਖ ਨੌਕਰੀਆਂ ਤੇ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ
ਦੱਸ ਦੇਈਏ ਕਿ ਪਿਛਲੇ ਦਿਨੀਂ ਭਾਰਤ ਅਤੇ ਨੇਪਾਲ ਵਿਚਾਲੇ ਤਣਾਅ ਚੱਲ ਰਿਹਾ ਹੈ। ਨੇਪਾਲ ਨੇ ਮਈ 'ਚ ਇਕ ਨਵਾਂ ਰਾਜਨੀਤਿਕ ਨਕਸ਼ਾ ਜਾਰੀ ਕੀਤਾ। ਉਨ੍ਹਾਂ ਭਾਰਤ ਵਿੱਚ ਹੋਣ ਦਾ ਦਾਅਵਾ ਕਰਨ ਵਾਲੀਆਂ ਥਾਵਾਂ ਵੀ ਸ਼ਾਮਲ ਕੀਤੀਆਂ। ਨੇਪਾਲ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ 'ਚ ਹੋਰ ਖਟਾਸ ਵਧ ਗਈ ਹੈ।
UFO ਦੇਖੇ ਜਾਣ ਦੇ ਵੀਡੀਓ ਤੋਂ ਬਾਅਦ ਪੇਂਟਾਗਨ ਪਿਆ ਫਿਕਰਾਂ 'ਚ, ਅਮਰੀਕਾ ਨੇ ਜਾਂਚ ਲਈ ਬਣਾਈ ਟਾਸਕ ਫੋਰਸ
ਭਾਰਤੀ ਰਾਜਦੂਤ ਵਿਜੇ ਮੋਹਨ ਕਵਾਤਰਾ ਅਤੇ ਨੇਪਾਲ ਦੇ ਵਿਦੇਸ਼ ਸਕੱਤਰ ਸ਼ੰਕਰ ਦਾਸ ਬੈਰਾਗੀ 17 ਅਗਸਤ ਨੂੰ ਦੁਵੱਲੀ ਗੱਲਬਾਤ ਕਰਨਗੇ। ਮਈ ਵਿੱਚ ਨੇਪਾਲ ਦੇ ਨਵੇਂ ਰਾਜਨੀਤਿਕ ਨਕਸ਼ੇ ਦੇ ਜਾਰੀ ਹੋਣ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਤਣਾਅ ਪੈਦਾ ਹੋਣ ਤੋਂ ਬਾਅਦ ਇਹ ਪਹਿਲਾ ਮੁਖ ਸੰਵਾਦ ਹੋਏਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਨੇਪਾਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਹੁਣ 17 ਅਗਸਤ ਨੂੰ ਦੋਹਾਂ ਦੇਸ਼ਾਂ 'ਚ ਹੋਵੇਗਾ ਮੁੱਖ ਸੰਵਾਦ
ਏਬੀਪੀ ਸਾਂਝਾ
Updated at:
15 Aug 2020 03:47 PM (IST)
ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਜ਼ਾਦੀ ਦਿਹਾੜੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਓਲੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 74 ਵੇਂ ਸੁਤੰਤਰਤਾ ਦਿਹਾੜੇ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ।
- - - - - - - - - Advertisement - - - - - - - - -