ਪੜਚੋਲ ਕਰੋ

ਕਿਸਾਨਾਂ ਦਾ ਮੁੱਕਿਆ ਫਿਕਰ! ਪੰਜਾਬ 'ਚ ਨਹੀਂ ਆਏਗੀ ਯੂਰੀਆ ਖਾਦ ਦੀ ਦਿੱਕਤ, ਸਰਕਾਰ ਨੇ ਲੱਭਿਆ ਰਾਹ

ਪੰਜਾਬ ਦੇ ਇਤਿਹਾਸ 'ਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਯੂਰੀਆ ਸੜਕ ਰਾਹੀਂ ਲਿਆਂਦੀ ਜਾਵੇਗੀ। ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ, ਸਿਰਫ ਕੋਲੇ ਦੀ ਨਹੀਂ ਬਲਕਿ ਯੂਰੀਆ ਦੀ ਘਾਟ ਹੋ ਸਕਦੀ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਇਤਿਹਾਸ 'ਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਯੂਰੀਆ ਸੜਕ ਰਾਹੀਂ ਲਿਆਂਦੀ ਜਾਵੇਗੀ। ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ, ਸਿਰਫ ਕੋਲੇ ਦੀ ਨਹੀਂ ਬਲਕਿ ਯੂਰੀਆ ਦੀ ਘਾਟ ਹੋ ਸਕਦੀ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਕਣਕ ਫਸਲ ਬੀਜਣ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ ਪਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ ਰਾਹ ਕੱਢਿਆ ਹੈ। ਸੂਬਾ ਸਰਕਾਰ ਆਪਣੇ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਟਰੱਕਾਂ ਰਾਹੀਂ ਸਿੱਧੇ ਕੰਪਨੀਆਂ ਤੋਂ ਯੂਰੀਆ ਲਿਆਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਬੀਜਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ਤੇ ਯੂਰੀਆ ਦੀ ਘਾਟ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਨਾ ਹੋਵੇ। ਪੰਜਾਬ 'ਚ ਆਲੂ, ਮਟਰ, ਕਣਕ ਦੀਆਂ ਫਸਲਾਂ ਲਈ 6 ਲੱਖ ਮੀਟ੍ਰਿਕ ਟਨ ਡੀਏਪੀ ਦੀ ਜ਼ਰੂਰਤ ਹੈ। ਇਸ ਲਈ ਅਧਿਕਾਰੀਆਂ ਨੂੰ ਕੰਪਨੀ ਅਧਿਕਾਰੀਆਂ ਨੂੰ ਟਾਈਅਪ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਯੂਰੀਆ ਤੇ ਡੀਏਪੀ ਨੂੰ ਜਲਦ ਤੋਂ ਜਲਦ ਮੰਗਵਾਇਆ ਜਾ ਸਕੇ ਕਿਉਂਕਿ ਅੱਜਕੱਲ੍ਹ 'ਚ ਹੀ ਯੂਰੀਆ ਕੰਪਨੀਆਂ ਤੋਂ ਸਪਲਾਈ ਕੀਤੀ ਜਾਂਦੀ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੂਰੀਆ ਤੇ ਡੀਏਪੀ ਰੈਕ ਰਸਤੇ ਵਿੱਚ ਫਸੇ ਹੋਏ ਹਨ। ਇਸ ਨੂੰ ਸੜਕਾਂ ਦੁਆਰਾ ਕੁਝ ਸਟਾਕ ਮੰਗਵਾਇਆ ਜਾਵੇਗਾ ਤਾਂ ਜੋ ਸੂਬੇ 'ਚ ਯੂਰੀਆ ਤੇ ਡੀਏਪੀ ਦੀ ਘਾਟ ਨਾ ਹੋਵੇ। ਪੁਲਿਸ ਤੋਂ ਅੱਕੀ ਔਰਤ ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੀ ਪੰਜਾਬ ਨੂੰ ਇਸ ਵੇਲੇ 13.5 ਲੱਖ ਟਨ ਯੂਰੀਆ ਦੀ ਜ਼ਰੂਰਤ ਹੈ ਤੇ ਇਸ ਵੇਲੇ ਸਿਰਫ 1.7 ਲੱਖ ਟਨ ਹੀ ਬਚੇ ਹਨ। 6 ਲੱਖ ਟਨ 'ਤੇ ਡੀਏਪੀ ਦੀ ਉਪਲਬਧਤਾ ਸਿਰਫ 4.6 ਲੱਖ ਟਨ ਹੈ। ਅਗਲੇ ਮਹੀਨੇ ਤੋਂ ਸੂਬੇ ਵਿੱਚ ਕਣਕ ਦੀ ਬਿਜਾਈ ਸ਼ੁਰੂ ਹੋਣੀ ਹੈ, ਜਿਸ ਲਈ ਕਿਸਾਨਾਂ ਨੂੰ ਯੂਰੀਆ ਤੇ ਡੀਏਪੀ ਦੀ ਜ਼ਰੂਰਤ ਪਵੇਗੀ ਪਰ ਜੇ ਮਾਲ ਦੀਆਂ ਗੱਡੀਆਂ ਨਹੀਂ ਚੱਲਦੀਆਂ ਤਾਂ ਇਸ ਸਪਲਾਈ ਪ੍ਰਭਾਵਤ ਹੋਣ ਕਰਕੇ ਕਿਸਾਨ ਖਾਦ ਨਹੀਂ ਲੈ ਸਕਣਗੇ। ਕੇਂਦਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਅੱਗ ਬਬੂਲਾ,ਖੇਤੀ ਕਾਨੂੰਨ ਦੀਆਂ ਫਾੜੀਆਂ ਕਾਪੀਆਂ ਸੂਬੇ ਵਿੱਚ ਯੂਰੀਆ ਤੇ ਡੀਏਪੀ ਕਈ ਹੋਰ ਕੰਪਨੀਆਂ ਤੋਂ ਸਪਲਾਈ ਕੀਤੀ ਜਾਂਦੀ ਹੈ। ਪਰ ਮੁੱਖ ਤੌਰ 'ਤੇ ਮਹਾਰਾਸ਼ਟਰ ਤੇ ਗੁਜਰਾਤ ਵਿੱਚ ਖਾਦ ਕੰਪਨੀਆਂ ਯੂਰੀਆ ਅਤੇ ਡੀਏਪੀ ਤੋਂ ਆਉਂਦੀ ਹੈ। ਸਰਕਾਰ ਨੇ ਅਧਿਕਾਰੀਆਂ ਨੂੰ ਟਰੱਕਾਂ 'ਤੇ ਸੜਕ ਰਾਹੀਂ ਮੰਗਵਾਉਣ ਲਈ ਕਿਹਾ ਹੈ ਤਾਂ ਜੋ ਇਸ ਦੀ ਘਾਟ ਨਾ ਆਵੇ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget