ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ ਗਏ।

Continues below advertisement


 


ਅਕਾਲੀ ਦਲ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ।


 


ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਸਬੰਧੀ ਹਾਈਕੋਰਟ ਨੇ ਇੰਸਾਫ ਦਿੱਤਾ ਹੈ। 5 ਅਪਰੈਲ ਨੂੰ ਸਾਰੇ ਪੰਜਾਬ 'ਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਰ ਹਲਕੇ 'ਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਕਾਂਗਰਸ ਅਤੇ ਆਪ ਖਿਲਾਫਮੁਜਾਹਰੇ ਕੀਤਾ ਜਾਣਗੇ।